ਨੇਪਾਲ ਵਿੱਚ 4.8 ਤੀਬਰਤਾ ਵਾਲੇ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ

ਸੰਸਾਰ

ਨੇਪਾਲ 21 ਦਸੰਬਰ ,ਬੋਲੇ ਪੰਜਾਬ ਬਿਊਰੋ:

ਅੱਜ ਸਵੇਰੇ ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਧਰਤੀ ਹਿੱਲ ਗਈ। ਸਵੇਰੇ ਕਰੀਬ 4 ਵਜੇ ਮਹਿਸੂਸ ਹੋਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.8 ਮਾਪੀ ਗਈ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ (ਐਨਸੀਐਸ) ਅਤੇ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।ਭੂਚਾਲ ਦਾ ਕੇਂਦਰ ਨੇਪਾਲ ਦੇ ਜੁਮਲਾ ਜ਼ਿਲ੍ਹੇ ਵਿੱਚ ਧਰਤੀ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ। ਭਾਵੇਂ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ, ਪਰ ਭੂਚਾਲ ਦੇ ਝਟਕਿਆਂ ਕਾਰਨ ਲੋਕ ਡਰੇ ਹੋਏ ਹਨ। ਜ਼ਿਆਦਾਤਰ ਲੋਕ ਘਰ ਛੱਡ ਕੇ ਬਾਹਰ ਨਿਕਲ ਆਏ।ਸਾਲ 2023 ‘ਚ ਭਿਆਨਕ ਭੂਚਾਲ ਆਇਆ ਸੀ ਜਿਸ ਨੇ ਨੇਪਾਲ ਵਿੱਚ 70 ਤੋਂ ਵੱਧ ਜਾਨਾਂ ਲੈ ਲਈਆਂ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।