ਹੁਸ਼ਿਆਰਪੁਰ, 21 ਦਸੰਬਰ,ਬੋਲੇ ਪੰਜਾਬ ਬਿਊਰੋ :
ਅਮਰੀਕਾ ਵਿਖੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।ਅਮਰੀਕਾ ਦੇ ਨਿਊਯਾਰਕ ਵਿਖੇ ਗਏ ਪਿੰਡ ਝੱਜ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ 21 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ ਤੇ ਮਾਤਾ ਗੁਰਵਿੰਦਰ ਕੌਰ ਨੇ ਦਸਿਆ ਕਿ ਉਨ੍ਹਾਂ ਦਾ ਪੁੱਤਰ ਸੰਦੀਪ ਸਿੰਘ ਕੁਝ ਮਹੀਨੇ ਪਹਿਲਾਂ ਹੀ ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਖੇ ਰੁਜ਼ਗਾਰ ਦੀ ਭਾਲ ਲਈ ਗਿਆ ਸੀ।ਉਸ ਦੀ ਮੌਤ ਹੋਣ ਦੀ ਖ਼ਬਰ ਕਿਸੇ ਨੇ ਪਰਿਵਾਰ ਨੂੰ ਫੋਨ ਕਰ ਕੇ ਦਿਤੀ।
ਮ੍ਰਿਤਕ ਨੌਜਵਾਨ ਸੰਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਗ ਸਕਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਝੱਜ ਵਿਖੇ ਲਿਆਉਣ ’ਚ ਮਦਦ ਕੀਤੀ ਜਾਵੇ।