ਕੈਨੇਡਾ ਦੇ ਖਾਲਿਸਤਾਨੀਆਂ ਨੇ ਕਿਸਾਨਾਂ ਦੇ ਧਰਨੇ ‘ਤੇ ਕੀਤਾ ਕਬਜ਼ਾ, ਡੱਲੇਵਾਲ ਨੂੰ ਮਰਨ ਵਰਤ ਤੋੜਨ ਨਹੀਂ ਦੇਣਗੇ: ਹਰਜੀਤ ਸਿੰਘ ਗਰੇਵਾਲ
ਕਾਂਗਰਸ ਨੇ ਬਾਬਾ ਸਾਹਿਬ ਨੂੰ ਚੋਣਾਂ ‘ਚ ਹਰਾਇਆ ਤੇ ਸੰਸਦ ‘ਚ ਜਾਣ ਤੋਂ ਵੀ ਰੋਕਿਆ : ਗਰੇਵਾਲ
ਗਿਆਨੀ ਹਰਪ੍ਰੀਤ ਸਿੰਘ ਹਨ ਪਰਿਵਾਰਵਾਦ ਦੀ ਸਾਜਿਸ਼ ਦਾ ਸ਼ਿਕਾਰ : ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ, 21 ਦਸੰਬਰ ,ਬੋਲੇ ਪੰਜਾਬ ਬਿਊਰੋ ;
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਸਟਰੀ ਕਾਰਜਕਰਨੀ ਮੈਬਰ ਹਰਜੀਤ ਸਿੰਘ ਗਰੇਵਾਲ ਨੇ ਖਨੌਰੀ ਬਾਰਡਰ ‘ਤੇ ਲੱਗੇ ਕਿਸਾਨਾਂ ਦੇ ਧਰਨੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੂੰਹ ਤੋੜ ਜਵਾਬ ਦਿੰਦਿਆਂ ਕਿਹਾ ਕਿ ਕੈਨੇਡਾ ‘ਚ ਬੈਠੀਆਂ ਭਾਰਤ ਅਤੇ ਪੰਜਾਬ ਵਿਰੋਧੀ ਤਾਕਤਾਂ ਨੇ ਕੈਨੇਡਾ ‘ਚ ਬੈਠੀਆਂ ਭਾਰਤ ਅਤੇ ਪੰਜਾਬ ਵਿਰੋਧੀ ਤਾਕਤਾਂ ਨੇ ਕਿਸਾਨੀਂ ਧਰਨੇ ‘ਤੇ ਕਬਜਾ ਕਰ ਲਿਆ ਹੈ। ਇਹ ਲੋਕ ਕੈਂਸਰ ਤੋਂ ਪੀੜਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਡੱਲੇਵਾਲ ਇੱਕ ਸੁਲਝੇ ਹੋਏ ਅਤੇ ਇਮਾਨਦਾਰ ਆਗੂ ਹਨ ਅਤੇ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੀ ਚਾਹੁੰਦੀ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇ।
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ 10,000 ਕਰੋੜ ਰੁਪਏ ਦੀ ਲੁੱਟ ਹੋਈ ਹੈ, ਜਦਕਿ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਪੂਰਾ ਭਾਅ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਆਸਤਦਾਨਾਂ, ਅਧਿਕਾਰੀਆਂ ਅਤੇ ਕਾਰੋਬਾਰੀਆਂ ਦਾ ਗਠਜੋੜ ਹੈ। ਇਹ ਸਾਰੇ ਕੈਨੇਡਾ ਦੇ ਨਿੱਝਰ ਗਰੁੱਪ ਦੇ ਸਾਥੀ ਹਨ, ਜਿਨ੍ਹਾਂ ਦਾ ਉਥੋਂ ਦੇ ਗੁਰਦੁਆਰਿਆਂ ‘ਤੇ ਕਬਜ਼ਾ ਹੈ ਅਤੇ ਜੋ ਇੱਥੇ ਆ ਕੇ ਬੈਠੇ ਹਨ। ਇਹ ਲੋਕ ਡੱਲੇਵਾਲ ਦੀ ਜਾਂਚ ਵੀ ਨਹੀਂ ਹੋਣ ਦੇ ਰਹੇ। ਗਰੇਵਾਲ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਬਹੁਤ ਖਰਾਬ ਹੈ ਅਤੇ ਉਸ ਦਾ ਇਲਾਜ ਹੋਣਾ ਚਾਹੀਦਾ ਹੈ, ਜਿਸ ਨੂੰ ਇਹ ਕਥਿਤ ਲੋਕ ਰੋਕ ਰਹੇ ਹਨ।
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤ ਅਤੇ ਪੰਜਾਬ ਵਿਰੋਧੀ ਤਾਕਤਾਂ ਭਾਰਤ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ 'ਤੇ ਤੁਲੀਆਂ ਹੋਈਆਂ ਹਨ। ਇਹ ਦੇਸ਼ ਵਿਰੋਧੀ ਤਾਕਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਕਸ ਖਰਾਬ ਕਰਨਾ ਚਾਹੁੰਦੀਆਂ ਹਨ, ਜਗਜੀਤ ਡੱਲੇਵਾਲ ਨਹੀਂ। ਇਹ ਕਿਸਾਨਾਂ ਦੀ ਨਹੀਂ ਸਗੋਂ ਵਿਸ਼ਵ ਵਪਾਰ ਸੰਸਥਾ (WTO) ਦੀ ਲੜਾਈ ਹੈ। ਇਹ ਲੋਕ ਕਿਸਾਨਾਂ ਦੀ ਆੜ ਵਿੱਚ ਆਪਣੇ ਟੀਚੇ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਅਕਸ ਨੂੰ ਖਰਾਬ ਕਰਨ ਅਤੇ ਦੇਸ਼ ਦੇ ਹਾਲਾਤ ਖਰਾਬ ਕਰਨ ਦੀ ਸੁਪਾਰੀ ਇਨ੍ਹਾਂ ਦੇਸ਼ ਵਿਰੋਧੀ ਤਾਕਤਾਂ ਨੂੰ ਦਿੱਤੀ ਹੈ। ਇਸੇ ਲਈ ਉਹ ਕਿਸਾਨ ਅੰਦੋਲਨ ਨੂੰ ਲੰਮਾ ਖਿਚਣਾ ਚਾਹੁੰਦੇ ਹਨ। ਕਿਸਾਨ ਖ਼ੁਦ ਨਹੀਂ ਜਾਣਦੇ ਕਿ ਉਨ੍ਹਾਂ ਨਾਲ ਕੀ ਹੋ ਰਿਹਾ ਹੈ?
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ, ਕੋਈ ਵੀ ਭਾਜਪਾ ਆਗੂ ਜਾਂ ਕੋਈ ਵਰਕਰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਨਹੀਂ ਕਰ ਸਕਦਾ। ਉਨ੍ਹਾਂ ਦੇ ਜੋ ਵੀ ਸਥਾਨ ਹਨ, ਉਨ੍ਹਾਂ ਦੇ ਸਥਾਨਾਂ ਦਾ ਵਿਕਾਸ ਅਤੇ ਸੁੰਦਰੀਕਰਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕੀਤਾ ਗਿਆ ਹੈ। ਅਮਿਤ ਸ਼ਾਹ ਜੀ ਨੇ ਬਾਬਾ ਸਾਹਿਬ ਬਾਰੇ ਕੁਝ ਨਹੀਂ ਕਿਹਾ, ਉਨ੍ਹਾਂ ਨੇ ਸਿਰਫ ਇੰਨਾ ਹੀ ਕਿਹਾ ਕਿ 'ਜਿੰਨਾ ਤੁਸੀਂ ਬਾਬਾ ਸਾਹਿਬ ਜੀ ਦਾ ਨਾਮ ਲੈਂਦੇ ਹੋ, ਓਨਾ ਹੀ ਰੱਬ ਦਾ ਨਾਮ ਵੀ ਲਓ, ਤੁਹਾਡੇ ਲਈ ਚੰਗਾ ਹੋਵੇਗਾ'।‘ ਇਸ ਵਿੱਚ ਗਲਤ ਕੀ ਹੈ? ਕਾਂਗਰਸ ਅਤੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਇੰਨੇ ਸਾਲ ਕੇਂਦਰ 'ਚ ਸੱਤਾ 'ਚ ਰਹੀ ਅਤੇ ਉਨ੍ਹਾਂ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਚੋਣਾਂ ਵਿੱਚ ਹਰਾਇਆ ਅਤੇ ਸੰਸਦ 'ਚ ਜਾਣ ਤੋਂ ਵੀ ਰੋਕਿਆ।
ਹਰਜੀਤ ਸਿੰਘ ਗਰੇਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਤੱਕ ਹਟਾਏ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ। ਇਹ ਸਭ ਕਬਜ਼ੇ ਦੀ ਖੇਡ ਹੈ। ਕਿਉਂਕਿ ਤਖਤਾਂ 'ਤੇ ਪਰਿਵਾਰਵਾਦ ਦਾ ਕਬਜ਼ਾ ਹੈ। ਜਦੋਂ ਉਨ੍ਹਾਂ ਦਾ ਕਬਜ਼ਾ ਉਨ੍ਹਾਂ ਦੇ ਹੱਥੋਂ ਨਿਕਲਿਆ ਤਾਂ ਉਹ ਅਜਿਹੀਆਂ ਸਾਜ਼ਿਸ਼ਾਂ ਰਚ ਰਹੇ ਹਨ। ਪਰ ਪੰਥ ਦੇ ਲੋਕ ਸਮਝਦਾਰ ਹਨ ਅਤੇ ਹਰ ਕੋਈ ਜਾਣਦਾ ਹੈ ਕਿ ਕੀ ਹੋ ਰਿਹਾਹੈ?