ਅਧਿਆਪਕਾਂ ਵੱਲੋਂ ਮਰਨ ਵਰਤ ਅੱਜ ਤੋਂ ਸ਼ੁਰੂ

ਪੰਜਾਬ

ਸੰਗਰੂਰ 22 ਦਸੰਬਰ ,ਬੋਲੇ ਪੰਜਾਬ ਬਿਊਰੋ :

ਪਿਛਲੇ ਲੰਬੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਪਿਛਲੇ 114 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਉਤੇ ਬੈਠੇ ਹਨ। ਅੱਜ ਤੋਂ ਇਸ ਹੜਤਾਲ ਨੂੰ ਮਰਨ ਵਰਤ ਵਿੱਚ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਵੀਰ ਸਿੰਘ ਪੰਮੀ ਨੇ ਦੱਸਿਆ ਕਿ ਸਰਕਾਰ ਨਾਲ ਮੰਗਾਂ ਨੂੰ ਲੈ ਕੇ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਰਕਾਰ ਅਜੇ ਮੰਗਾਂ ਮੰਨਣ ਨੂੰ ਲੈ ਕੇ ਗੰਭੀਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਕੀਤੇ ਐਲਾਨ ਮੁਤਾਬਕ ਅੱਜ ਤੋਂ ਸੰਗਰੂਰ ਵਿਖੇ ਜੌਨੀ ਸਿੰਗਲਾ ਬਠਿੰਡਾ ਮਰਨ ਵਰਤ ਉਤੇ ਬੈਠਣਗੇ। ਉਨ੍ਹਾਂ ਕਿਹਾ ਸਰਕਾਰ ਨੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਟਾਲਮਟੋਲ ਵਾਲੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।