ਫਗਵਾੜਾ, 23 ਦਸੰਬਰ, ਬੋਲੇ ਪੰਜਾਬ ਬਿਊਰੋ :
ਫਗਵਾੜਾ ਦੀ ਰਾਜਾ ਗਾਰਡਨ ਕਾਲੋਨੀ ਵਿੱਚ ਘਰ ਦੇ ਬਾਹਰ ਬੈਠ ਕੇ ਧੁੱਪ ਸੇਕ ਰਹੀ ਮਹਿਲਾ ਦੇ ਗਲੇ ਤੋਂ ਸੋਨੇ ਦੀ ਚੇਨ ਖੋਹ ਕੇ ਦੋ ਲੁਟੇਰੇ ਫਰਾਰ ਹੋ ਗਏ। ਹਰਜੀਤ ਕੌਰ ਪਤਨੀ ਹਰਿੰਦਰ ਸਿੰਘ ਦੋਸਾਂਝ ਅਤੇ ਉਨ੍ਹਾਂ ਦੀ ਪੜੋਸਣ ਸਰੋਜ ਸੰਗਰ ਘਰ ਦੇ ਬਾਹਰ ਬੈਠੀਆਂ ਧੁੱਪ ਸੇਕ ਰਹੀਆਂ ਸਨ।ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਦਾਤਰ ਦਿਖਾ ਕੇ ਹਰਜੀਤ ਕੌਰ ਦੇ ਗਲੇ ਤੋਂ ਚੇਨ ਖੋਹ ਕੇ ਫਰਾਰ ਹੋ ਗਏ।ਇਹ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸੀਸੀਟੀਵੀ ਕੈਮਰੇ ਦੇ ਆਧਾਰ ’ਤੇ ਉਹਨਾਂ ਦੋਵੇਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ। ਹਰਜੀਤ ਕੌਰ ਨੇ ਕਿਹਾ ਕਿ ਸੋਨੇ ਦੀ ਚੇਨ ਲਗਭਗ ਡੇਢ ਲੱਖ ਰੁਪਏ ਦੀ ਸੀ।