ਮੋਗਾ, 23 ਦਸੰਬਰ,ਬੋਲੇ ਪੰਜਾਬ ਬਿਊਰੋ :
ਮੋਗਾ ਵਿਖੇ ਲੁਧਿਆਣਾ ਹਾਈਵੇ ‘ਤੇ ਪਿੰਡ ਮਹਿਣਾ ਨਜ਼ਦੀਕ ਅੱਜ ਸੋਮਵਾਰ ਸਵੇਰੇ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ।ਇਸ ਟੱਕਰ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
ਟਰੈਕਟਰ ‘ਤੇ ਸਵਾਰ ਦੋ ਵਿਅਕਤੀਆਂ ‘ਚੋਂ ਇਕ ਦੀ ਮੌਤ ਹੋ ਗਈ। ਜਦਕਿ ਕਾਰ ਸਵਾਰ ਵੀ ਗੰਭੀਰ ਜ਼ਖਮੀ ਹੋ ਗਿਆ।ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਐਮਰਜੈਂਸੀ ਵਿਭਾਗ ਵਿੱਚ ਡਿਊਟੀ ’ਤੇ ਮੌਜੂਦ ਸਟਾਫ਼ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।
