ਜਨਮ ਦਿਨ ਦੀ ਪਾਰਟੀ ਦੌਰਾਨ ਇੱਕ ਹੋਟਲ ਦੀ ਪਾਰਕਿੰਗ ਵਿੱਚ ਚੱਲੀਆਂ ਗੋਲੀਆਂ, ਲੜਕੀ ਸਮੇਤ ਤਿੰਨ ਨੌਜਵਾਨਾਂ ਦੀ ਮੌਤ

ਚੰਡੀਗੜ੍ਹ

ਚੰਡੀਗੜ੍ਹ 23 ਦਸੰਬਰ ,ਬੋਲੇ ਪੰਜਾਬ ਬਿਊਰੋ :

ਹਰਿਆਣਾ ਦੇ ਪੰਚਕੂਲਾ ਜ਼ਿਲੇ ਵਿੱਚ ਸੋਮਵਾਰ ਤੜਕੇ 3 ਵਜੇ ਜਨਮ ਦਿਨ ਦੀ ਪਾਰਟੀ ਦੌਰਾਨ ਇੱਕ ਹੋਟਲ ਦੀ ਪਾਰਕਿੰਗ ਵਿੱਚ ਜ਼ਬਰਦਸਤ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਦਿੱਲੀ ਦੇ ਦੋ ਨੌਜਵਾਨਾਂ ਅਤੇ ਨਵੀਂ ਸਕਾਰਪੀਓ ਗੱਡੀ ਵਿੱਚ ਬੈਠੀ ਜੀਂਦ ਦੀ ਇੱਕ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਤਿੰਨਾਂ ਦੀ ਉਮਰ 20 ਤੋਂ 25 ਸਾਲ ਹੈ।ਜਾਣਕਾਰੀ ਮੁਤਾਬਕ ਪੰਜਾਬ ਦੇ ਮੋਹਾਲੀ ਜ਼ਿਲੇ ਦੇ ਜ਼ੀਰਕਪੁਰ ਦੇ ਰਹਿਣ ਵਾਲੇ ਰੋਹਿਤ ਭਾਰਦਵਾਜ ਨੇ ਪੰਚਕੂਲਾ ਦੇ ਪਿੰਜੌਰ ਸਥਿਤ ਹੋਟਲ ਸਲਤਨਤ ‘ਚ ਆਪਣੇ ਜਨਮ ਦਿਨ ‘ਤੇ ਪਾਰਟੀ ਰੱਖੀ ਸੀ। ਜਿਸ ਵਿੱਚ ਉਸਨੇ ਆਪਣੇ 8-10 ਦੋਸਤਾਂ (ਲੜਕੇ ਅਤੇ ਲੜਕੀਆਂ) ਨੂੰ ਵੀ ਬੁਲਾਇਆ ਸੀ। ਹੋਟਲ ਦੇ ਅੰਦਰ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ।
ਤਿੰਨੋਂ ਪਿੰਜੌਰ ਵਿਖੇ ਮੋਰਨੀ ਰੋਡ ‘ਤੇ ਬੁਰਜਕੋਟੀਆ ਸੜਕ ‘ਤੇ ਇਕ ਹੋਟਲ ‘ਚ ਆਯੋਜਿਤ ਜਨਮਦਿਨ ਪਾਰਟੀ ‘ਚ ਸ਼ਾਮਲ ਹੋਣ ਲਈ ਆਏ ਸਨ। ਪੁਲਿਸ ਅਨੁਸਾਰ ਮਰਨ ਵਾਲੇ ਦੋਵੇਂ ਨੌਜਵਾਨ ਮਾਮਾ-ਭਾਣਜਾ ਹਨ। ਇਨ੍ਹਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਹੀ ਕੇਸ ਚੱਲ ਰਹੇ ਹਨ। ਅਜਿਹੇ ‘ਚ ਪੁਲਸ ਇਸ ਘਟਨਾ ਨੂੰ ਗੈਂਗ ਵਾਰ ਨਾਲ ਜੋੜ ਕੇ ਦੇਖ ਰਹੀ ਹੈ।
ਨੌਜਵਾਨ ਅਤੇ ਲੜਕੀ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਪੰਚਕੂਲਾ ਹਸਪਤਾਲ ‘ਚ ਰਖਵਾਇਆ ਗਿਆ ਹੈ। ਘਟਨਾ ਤੋਂ ਬਾਅਦ ਹੋਟਲ ਮੈਨੇਜਰ ਅਤੇ ਸਟਾਫ ਉਥੋਂ ਫਰਾਰ ਹੋ ਗਿਆ। ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।