ਸਾਬਕਾ ਮੁੱਖ ਮੰਤਰੀ ਨੂੰ ਪਿੰਡ ਪੁਹਲੋ ਮਾਜਰਾ ਵੱਲੋਂ ਕੀਤਾ ਗਿਆ ਸਨਮਾਨ
ਖਮਾਣੋਂ ,24, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):
ਪੰਜਾਬ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਬਸੀ ਪਠਾਣਾਂ ਤੋਂ ਕਾਂਗਰਸੀ ਆਗੂ ਡਾਕਟਰ ਮਨੋਹਰ ਸਿੰਘ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਅਤੇ ਸੱਦੇ ਤਹਿਤ ਗੁਰਦੁਆਰਾ ਸਾਹਿਬ ਪਿੰਡ ਸਿੱਧੂਪੁਰ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੈਦਲ ਯਾਤਰਾ ਸ਼ੁਰੂ ਕੀਤੀ ਗਈ। ਪਿੰਡ ਸਿੱਧੂਪੁਰ ਤੋਂ ਵੱਡੇ ਕਾਫਲੇ ਸਮੇਤ ਪਿੰਡ ਪੋਹਲੋ ਮਾਜਰਾ ਪੁਹੰਚੇ ਇਸ ਮੌਕੇ ਪਿੰਡ ਪੋਲੋ ਮਾਜਰਾ ਗੁਗਾ ਮੈੜੀ ਦੇ ਮੁੱਖ ਪ੍ਰਬੰਧਕ ਤੇ ਸੇਵਾਦਾਰ ਲਖਬੀਰ ਸਿੰਘ ਲੱਖੀ ਨੇ ਦੱਸਿਆ ਕਿ ਇਸ ਮੌਕੇ ਪਿੰਡ ਦੇ ਸਰਪੰਚ ਲਖਬੀਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਭਾਊ ਜੀ ਕਮੇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਗੋਰਖਾ, ਸੈਕਟਰੀ ਜਸਵੀਰ ਸਿੰਘ ਰਜਿੰਦਰ ਸਿੰਘ ਛਿੰਦਾ, ਆਂਗਣਵਾੜੀ ਵਰਕਰ ਜਸਬੀਰ ਕੌਰ ,ਲਖਵੀਰ ਸਿੰਘ ਪੰਚ ,ਅਵਤਾਰ ਸਿੰਘ ਛੋਟਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਡਾ ਮਨਹੋਰ ਸਿੰਘ ਨੂੰ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਚੰਨੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੱਬੇ ਕੁੱਚਲੇ ਲੋਕਾਂ ਦੀ ਮੁਕਤੀ ਦੇ ਰਾਹ ਖੋਲਦੀ ਹੈ ਕਿਉਂਕਿ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਭਾਈ ਜੈਤਾ ਜੀ ਨੂੰ ਰੰਘਰੇਟੇ ਗੁਰੂ ਕੇ ਬੇਟੇ ਅਤੇ ਬਾਬਾ ਸੰਗਤ ਸਿੰਘ ਜੀ ਨੂੰ ਕਲਗੀ ਬਖਸ਼ ਕੇ ਦੱਬੇ ਕੁਚਲੇ ਲੋਕਾਂ ਨੂੰ ਹਿੱਕ ਨਾਲ ਲਾ ਕੇ ਅਤੇ ਦਲਿਤਾਂ ਨੂੰ ਵੱਡਾ ਮਾਣ ਬਖਸ਼ਿਆ । ਗੁਰੂ ਸਾਹਿਬ ਵੱਲੋਂ ਦੱਬੇ ਕੁੱਚਲੇ ਲੋਕਾਂ ਦੀ ਮੁਕਤੀ ਲਈ ਜਬਰ ਜੁਲਮ ਵਿਰੁੱਧ ਟੱਕਰ ਲੈ ਕੇ ਆਪਣਾ ਸਰਬੰਸ ਵਾਰ ਦਿੱਤਾ। ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਕਾਂਗਰਸੀ ਆਗੂ ਡਾ ਮਨੋਹਰ ਸਿੰਘ ਨੇ ਕਿਹਾ ਕਿ ਸਾਡੇ ਸਮੁੱਚੇ ਪਰਿਵਾਰ ਨੂੰ ਜਿੱਥੇ ਸਮੁੱਚੇ ਇਲਾਕੇ ਨੇ ਦਿਲੋਂ ਸਤਿਕਾਰ ਦਿੱਤਾ ਹੈ। ਅਸੀਂ ਲੋਕਾਂ ਦੇ ਸਦਾ ਰਿਣੀ ਰਹੇਗਾ। ਸਾਡਾ ਪਰਿਵਾਰ ਸ਼ਹੀਦਾਂ ਦੀ ਪਵਿੱਤਰ ਧਰਤੀ ਦਾ ਸਦਾ ਕਰਜਦਾਰ ਰਹੇਗਾ ।ਇਸ ਮੌਕੇ ਅਮਨਦੀਪ ਸਿੰਘ ਮੀਤਾ, ਸੰਦੀਪ ਸਿੰਘ, ਸਾਬਕਾ ਸਰਪੰਚ ਸੁਖਦੀਪ ਸਿੰਘ ਕਾਲੇਵਾਲ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।