ਅਰਵਿੰਦ ਕੇਜਰੀਵਾਲ ਅੱਜ ਕਰਨਗੇ ਵੱਡਾ ਐਲਾਨ

ਨੈਸ਼ਨਲ

ਨਵੀਂ ਦਿੱਲੀ, 24 ਦਸੰਬਰ,ਬੋਲੇ ਪੰਜਾਬ ਬਿਊਰੋ :
ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੋਣ ਵਾਲਾ ਹੈ। ਚੋਣਾਵੀ ਦੰਗਲ ਨੂੰ ਦੇਖਦਿਆਂ ਸਿਆਸੀ ਪਾਰਟੀਆਂ ਪੂਰੀ ਤਿਆਰੀ ਨਾਲ ਮੈਦਾਨ ਵਿਚ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਮੈਦਾਨ ਵਿੱਚ ਹਨ।
ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਕੇ ਪੂਰੀ ਚੋਣੀ ਰਣਨੀਤੀ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀਆਂ ਉਮੀਦਾਂ ਨੂੰ ਸਿਖਰ ’ਤੇ ਪਹੁੰਚਾਉਣ ਲਈ ਨਵੇਂ-ਨਵੇਂ ਵਾਅਦੇ ਪੇਸ਼ ਕੀਤੇ ਹਨ।
ਅੱਜ ਸੋਸ਼ਲ ਮੀਡੀਆ ’ਤੇ ਅਰਵਿੰਦ ਕੇਜਰੀਵਾਲ ਨੇ ਇੱਕ ਤਾਜ਼ਾ ਟਵੀਟ ਕਰਦਿਆਂ ਕਿਹਾ ਕਿ ਮੈਂ ਅੱਜ 12.30 ਵਜੇ ਵੱਡਾ ਐਲਾਨ ਕਰਾਂਗਾ। ਦਿੱਲੀ ਦੇ ਲੋਕ ਬਹੁਤ ਖੁਸ਼ ਹੋਣਗੇ। ਇਸ ਟਵੀਟ ਨੇ ਲੋਕਾਂ ਵਿਚ ਉਤਸੁਕਤਾ ਪੈਦਾ ਕਰ ਦਿੱਤੀ ਹੈ ਕਿ ਆਖਿਰ ਇਹ ਵੱਡਾ ਐਲਾਨ ਕੀ ਹੋ ਸਕਦਾ ਹੈ।
ਦੂਜੇ ਪਾਸੇ, ਭਾਜਪਾ ਅਤੇ ਕਾਂਗਰਸ ਵੀ ਆਪਣੀ ਰਣਨੀਤੀ ’ਤੇ ਕੰਮ ਕਰ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।