ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ

ਤਰਨਤਾਰਨ, 24 ਦਸੰਬਰ,ਬੋਲੇ ਪੰਜਾਬ ਬਿਊਰੋ :
ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਇਕ ਨੌਜਵਾਨ ਦੀ ਦਿਨਦਿਹਾੜੇ ਅਣਜਾਣ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ, ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੌਰਤਲਬ ਹੈ ਕਿ ਮ੍ਰਿਤਕ ਖ਼ਿਲਾਫ਼ ਪਹਿਲਾਂ ਲੁੱਟਖੋਹ ਨਾਲ ਜੁੜੇ ਕਈ ਮਾਮਲੇ ਦਰਜ ਸਨ।
ਮਿਲੀ ਜਾਣਕਾਰੀ ਅਨੁਸਾਰ, ਲਵਪ੍ਰੀਤ ਸਿੰਘ ਉਰਫ਼ ਸ਼ੇਰੂ (30) ਪੁੱਤਰ ਪ੍ਰਤਾਪ ਸਿੰਘ ਵਾਸੀ ਖਡੂਰ ਸਾਹਿਬ ਦੀ ਲਾਸ਼ ਅੱਜ ਸਵੇਰੇ ਪਿੰਡ ਪਖੋਕੇ ਤੋਂ ਦੇਊ ਬਾਠ ਨੂੰ ਜਾਣ ਵਾਲੀ ਸੜਕ ਦੇ ਕਿਨਾਰੇ ਖਾਲ ਵਿੱਚ ਪਈ ਮਿਲੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ ਸ਼੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਸਮੇਤ ਥਾਣਾ ਸਦਰ ਤਰਨਤਾਰਨ ਦੇ ਮੁਖੀ ਅਵਤਾਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਲਵਪ੍ਰੀਤ ਸਿੰਘ ਦੇ ਸੀਨੇ ’ਤੇ ਇੱਕ ਗੋਲੀ ਲੱਗੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।