ਤਰਨਤਾਰਨ, 24 ਦਸੰਬਰ,ਬੋਲੇ ਪੰਜਾਬ ਬਿਊਰੋ :
ਸਿਹਤ ਵਿਭਾਗ ਵਿੱਚ ਨੌਕਰੀ ਕਰਨ ਤੋਂ ਬਾਅਦ ਰਿਟਾਇਰ ਹੋਏ ਬਜ਼ੁਰਗ ਜੋੜੇ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਵੀਰ ਸਿੰਘ ਪੁੱਤਰ ਬਘੇਲ ਸਿੰਘ ਨਿਵਾਸੀ ਰੁੜੀਵਾਲਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਦੋਵੇਂ ਸਿਹਤ ਵਿਭਾਗ ਤੋਂ ਸੇਵਾਮੁਕਤ ਹਨ।ਇਸ ਸਮੇਂ ਉਹ ਸਰਕਾਰ ਤੋਂ ਮਿਲਣ ਵਾਲੀ ਪੈਨਸ਼ਨ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਸਮੇਂ ਉਨ੍ਹਾਂ ਦਾ ਇੱਕ ਪੁੱਤਰ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਦੂਜਾ ਸਿਹਤ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ।ਬੀਤੇ ਦਿਨੀ ਉਸਦੇ ਮੋਬਾਈਲ ’ਤੇ ਵਟਸਐਪ ਕਾਲ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਮ ਲਖਬੀਰ ਸਿੰਘ ਲੰਡਾ ਦੱਸਦਿਆਂ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ।
