ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਬੱਸ ਪਲਟੀ, ਦੋ ਦਰਜਨ ਸਵਾਰੀਆਂ ਜ਼ਖ਼ਮੀ

ਪੰਜਾਬ

ਟਾਂਡਾ ਉੜਮੁੜ, 25 ਦਸੰਬਰ,ਬੋਲੇ ਪੰਜਾਬ ਬਿਊਰੋ :
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਪਿੰਡ ਕਰਾਲਾ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਪਲਟਣ ਕਾਰਨ ਬੱਸ ‘ਚ ਸਵਾਰ 20 ਤੋਂ 25 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿਚ 2 ਛੋਟੇ ਬੱਚੇ ਵੀ ਸ਼ਾਮਿਲ ਸਨ।ਮਿਲੀ ਜਾਣਕਾਰੀ ਅਨੁਸਾਰ ਤਲਵਾੜਾ ਤੋਂ ਜਲੰਧਰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਤੇਜ਼ ਰਫ਼ਤਾਰ ਹੋਣ ਕਰਕੇ ਅਚਾਨਕ ਬੇਕਾਬੂ ਹੋ ਕੇ ਸੜਕ ਨੇੜੇ ਟੋਇਆਂ ਵਿਚ ਜਾ ਪਲਟੀ। ਇਸ ਮੌਕੇ ਸੂਚਨਾ ਮਿਲਣ ’ਤੇ ਟਾਂਡਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਪਲਟੀ ਹੋਈ ਬੱਸ ‘ਚੋਂ ਸਵਾਰੀਆਂ ਨੂੰ ਕੱਢ ਕੇ ਐਂਬੂਲੈਂਸਾਂ ਦੀ ਮਦਦ ਨਾਲ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵੀ ਮੌਕੇ ‘ਤੇ ਪਹੁੰਚੇ ਤੇ ਸਰਕਾਰੀ ਹਸਪਤਾਲ ਟਾਂਡਾ ਪਹੁੰਚ ਕੇ ਜ਼ਖ਼ਮੀਆਂ ਦਾ ਹਾਲਚਾਲ ਪੁੱਛਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।