ਬੱਸ-ਕਾਰ ਦੀ ਭਿਆਨਕ ਟੱਕਰ, 3 ਔਰਤਾਂ ਸਮੇਤ 5 ਲੋਕਾਂ ਦੀ ਮੌਤ

ਨੈਸ਼ਨਲ

ਜੈਪੁਰ, 25 ਦਸੰਬਰ,ਬੋਲੇ ਪੰਜਾਬ ਬਿਊਰੋ :
ਰਾਜਸਥਾਨ ਦੇ ਕਰੌਲੀ ‘ਚ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ।ਇਸ ਹਾਦਸੇ ‘ਚ 3 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ।ਇਸ ਦੌਰਾਨ 15 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। 5 ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਰੌਲੀ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਹਾਦਸਾ ਮੰਗਲਵਾਰ ਰਾਤ 8 ਵਜੇ ਕਰੌਲੀ-ਗੰਗਾਪੁਰ ਰੋਡ ‘ਤੇ ਸਲੇਮਪੁਰ ਪਿੰਡ ਨੇੜੇ ਹੋਇਆ। ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। ਮਰਨ ਵਾਲੇ ਸਾਰੇ ਲੋਕ ਕਾਰ ਵਿੱਚ ਸਵਾਰ ਸਨ। ਉਹ ਮੱਧ ਪ੍ਰਦੇਸ਼ ਦੇ ਇੰਦੌਰ ਦੇ ਰਹਿਣ ਵਾਲੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।