ਗੈਂਗਸਟਰਾਂ ਨੇ ਜਿੰਮ ਤੋਂ ਘਰ ਜਾ ਰਹੇ ਤਿੰਨ ਨੌਜਵਾਨਾਂ ‘ਤੇ ਚਲਾਈਆਂ ਗੋਲੀਆਂ, ਦੋ ਦੀ ਮੌਕੇ ‘ਤੇ ਮੌਤ

ਨੈਸ਼ਨਲ

ਯਮੁਨਾਨਗਰ, 26 ਦਸੰਬਰ, ਬੋਲੇ ਪੰਜਾਬ ਬਿਊਰੋ :
ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿਚ ਅੱਜ ਵੀਰਵਾਰ ਨੂੰ ਨਕਾਬਪੋਸ਼ ਗੈਂਗਸਟਰਾਂ ਨੇ ਜਿੰਮ ਤੋਂ ਘਰ ਜਾ ਰਹੇ ਤਿੰਨ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਖੇੜੀ ਲੱਖਾ ਸਿੰਘ ਦੇ ਪਾਵਰ ਜਿਮ ਤੋਂ ਘਰ ਪਰਤ ਰਹੇ ਤਿੰਨ ਨੌਜਵਾਨਾਂ ‘ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ।
ਇਸ ਹਮਲੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ‘ਚ ਜੁਟੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰਬਲਾਕ ਰਾਦੌਰ ਦੇ ਪਿੰਡ ਖੇੜੀ ਲੱਖਾ ਸਿੰਘ ਵਿੱਚ ਬਾਈਕ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਜਿੰਮ ਦੇ ਬਾਹਰ ਤਿੰਨ ਨੌਜਵਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਜਿਸ ‘ਚ ਯੂ.ਪੀ ਵਾਸੀ ਪੰਕਜ ਮਲਿਕ, ਵਰਿੰਦਰ ਰਾਣਾ ਵਾਸੀ ਗੋਲਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਪਿੰਡ ਉਨਹੇੜੀ ਦੇ ਅਰਜੁਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਰਜੁਨ ਨੂੰ ਇਲਾਜ ਲਈ ਗਾਬਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।