ਪੰਜਾਬ ਬੰਦ ਨੂੰ ਲੈਕੇ ਕਿਸਾਨ ਅੱਜ ਬਣਾਉਣਗੇ ਰਣਨੀਤੀ, ਡੱਲੇਵਾਲ ਦੀ ਹਾਲਤ ਨਾਜ਼ੁਕ

ਪੰਜਾਬ

ਖਨੌਰੀ, 26 ਦਸੰਬਰ,ਬੋਲੇ ਪੰਜਾਬ ਬਿਊਰੋ :
ਐਮਐਸਪੀ ਖਰੀਦ ਦੀ ਗਾਰੰਟੀ ਨੂੰ ਲੈਕੇ ਖਨੌਰੀ ਬਾਰਡਰ ’ਤੇ ਪਿਛਲੇ 30 ਦਿਨ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਡਾਕਟਰਾਂ ਨੇ ਬੁੱਧਵਾਰ ਨੂੰ ਮੈਡੀਕਲ ਬੁਲੇਟਿਨ ਜਾਰੀ ਕਰਕੇ ਦੱਸਿਆ ਕਿ ਡੱਲੇਵਾਲ ਦਾ ਬਲੱਡ ਪ੍ਰੈਸ਼ਰ 100/70 ਹੈ, ਜੋ ਚਿੰਤਾ ਦਾ ਵਿਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ 30 ਦਸੰਬਰ ਦੇ ਪੰਜਾਬ ਬੰਦ ਨੂੰ ਲੈਕੇ ਅੱਜ ਵੀਰਵਾਰ ਨੂੰ ਖਨੌਰੀ ਬਾਰਡਰ ’ਤੇ ਕਈ ਕਿਸਾਨ ਸੰਗਠਨ ਰਣਨੀਤੀ ਬਣਾਉਣਗੇ।
ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁੱਧਵਾਰ ਨੂੰ 30ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ। ਡੱਲੇਵਾਲ ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ’ਤੇ ਬੈਠੇ ਹਨ, ਜਿੱਥੇ ਉਨ੍ਹਾਂ ਦੀ ਮੁੱਖ ਮੰਗ ਕੇਂਦਰ ਸਰਕਾਰ ਤੋਂ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨੀ ਗਾਰੰਟੀ ਅਤੇ ਹੋਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।