ਨਵੀਂ ਦਿੱਲੀ 26 ਦਸੰਬਰ ,ਬੋਲੇ ਪੰਜਾਬ ਬਿਊਰੋ :
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਬੇਲਾਗਾਵੀ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ ਏਮਜ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਿਅੰਕਾ ਗਾਂਧੀ ਏਮਜ਼ ਪਹੁੰਚ ਚੁੱਕੀ ਹੈ। ਕੁਝ ਸਮੇਂ ਬਾਅਦ ਸੋਨੀਆ ਗਾਂਧੀ ਵੀ ਹਸਪਤਾਲ ਪਹੁੰਚ ਰਹੀ ਹੈ।