ਸ਼ਹੀਦੀ ਜੋੜ ਮੇਲ ਲਈ ਲਗਾਏ ਲੰਗਰ ‘ਚ ਸੇਵਾਦਾਰ ਦੀ ਮੌਤ

ਪੰਜਾਬ

ਫਤਹਿਗੜ੍ਹ ਸਾਹਿਬ, 26 ਦਸੰਬਰ, ਬੋਲੇ ਪੰਜਾਬ ਬਿਊਰੋ :
ਫਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ਵਿੱਚ ਸੰਗਤ ਲਈ ਲੰਗਰ ਦੀ ਸੇਵਾ ਦੌਰਾਨ ਹਾਦਸੇ ਦੀ ਸੂਚਨਾ ਮਿਲੀ ਹੈ।ਜੋੜ ਮੇਲ ਵਿੱਚ ਜਾਣ ਵਾਲੀ ਸੰਗਤ ਲਈ ਲੰਗਰ ਦੀ ਤਿਆਰੀ ਕਰ ਰਹੇ ਸੇਵਾਦਾਰ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਤਵਿੰਦਰ ਸਿੰਘ ਉਰਫ਼ ਹਨੀ (31) ਪੁੱਤਰ ਮੇਜਰ ਸਿੰਘ ਨਿਵਾਸੀ ਪਿੰਡ ਬੂਟਾ ਸਿੰਘਵਾਲਾ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਦੀ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਬੂਟਾ ਸਿੰਘ ਵਾਲਾ ਦੀ ਸੰਗਤ ਵੱਲੋਂ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਸਭਾ ਦੇ ਸ਼ਰਧਾਲੂਆਂ ਲਈ ਲੰਗਰ ਲਗਾਇਆ ਜਾ ਰਿਹਾ ਸੀ। ਤਿਆਰੀ ਦੌਰਾਨ ਘੱਗਾ-ਸਮਾਣਾ ਮੇਨ ਰੋਡ ’ਤੇ ਸਥਿਤ ਪਿੰਡ ਬੂਟਾ ਸਿੰਘ ਵਾਲਾ ਰੋਡ ਨੇੜੇ ਲੰਗਰ ਦੇ ਬਾਹਰ ਝੰਡਾ ਚੜ੍ਹਾਉਣ ਦੀ ਸੇਵਾ ਨਿਭਾ ਰਹੇ ਸੇਵਾਦਾਰ ਦੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।