ਲੁਧਿਆਣਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਸਲੇਮ ਟਾਬਰੀ ਦੇ ਖਜੂਰ ਚੌਕ ਦੇ ਨੇੜੇ ਸੀ.ਆਈ.ਏ. ਨੇ ਛਾਪਾ ਮਾਰਿਆ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਗ੍ਰਿਫਤਾਰੀ ਵੀ ਕੀਤੀ ਗਈ ਹੈ। ਇਸ ਦੌਰਾਨ ਇਲਾਕੇ ਵਿੱਚ ਹੜਕੰਪ ਮਚ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪਹਿਲਾਂ ਤੋਂ ਕਾਬੂ ਕੀਤੇ ਗਏ ਤਸਕਰ ਦੀ ਨਿਸ਼ਾਨਦੇਹੀ ’ਤੇ ਕੀਤੀ ਗਈ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਬਰਾਮਦਗੀ ਹੋਣ ਦੀ ਆਸ ਹੈ। ਸੂਤਰਾਂ ਅਨੁਸਾਰ ਵੱਡੀ ਮਾਤਰਾ ਵਿੱਚ ਰਿਕਵਰੀ ਕੀਤੀ ਗਈ ਹੈ ਅਤੇ ਪੂਰਾ ਪਰਿਵਾਰ ਹੀ ਨਸ਼ਾ ਸਪਲਾਈ ਕਰਦਾ ਸੀ।