ਨਵੀਂ ਦਿੱਲੀ, 27 ਦਸੰਬਰ,ਬੋਲੇ ਪੰਜਾਬ ਬਿਊਰੋ :
ਬੀਤੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ-ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ 12 ਦਸੰਬਰ ਨੂੰ ਇਲਾਜ ਲਈ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 14 ਦਿਨ ਦੇ ਦੌਰਾਨ ਸਿਹਤ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਹਸਪਤਾਲ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਸੀ ਕਿ ਭਾਜਪਾ ਨੇਤਾ ਅਤੇ ਭਾਰਤ ਦੇ ਸਾਬਕਾ ਉਪ-ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ 12 ਦਸੰਬਰ ਤੋਂ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਆਈਸੀਯੂ ਵਿੱਚ ਡਾ. ਵਿਨੀਤ ਸੂਰੀ ਦੀ ਦੇਖਭਾਲ ਹੇਠ ਸਨ। ਉਨ੍ਹਾਂ ਦੀ ਤਬੀਅਤ ਵਿੱਚ ਹੌਲੀ-ਹੌਲੀ ਸੁਧਾਰ ਦਿਖ ਰਿਹਾ ਹੈ।