ਦਿੱਲੀ ਦੇ ਉਪ ਰਾਜਪਾਲ ਵਲੋਂ ਮਹਿਲਾ ਸਨਮਾਨ ਯੋਜਨਾ ਦੀ ਗਹਿਰਾਈ ਨਾਲ ਜਾਂਚ ਦੇ ਹੁਕਮ ਜਾਰੀ

ਨੈਸ਼ਨਲ

ਨਵੀਂ ਦਿੱਲੀ, 28 ਦਸੰਬਰ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਉਪ ਰਾਜਪਾਲ ਸਕੱਤਰੇਤ ਵੱਲੋਂ ਮਹਿਲਾ ਸਨਮਾਨ ਯੋਜਨਾ ਦੀ ਗਹਿਰਾਈ ਨਾਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕਰਦਿਆਂ ਡਿਵੀਜ਼ਨਲ ਕਮਿਸ਼ਨਰ ਨੂੰ ਇਸ ਮਾਮਲੇ ਦੀ ਜਾਂਚ ਜਲਦੀ ਪੂਰੀ ਕਰਨ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਪੁਲਿਸ ਕਮਿਸ਼ਨਰ ਨੂੰ ਵੀ ਹੁਕਮ ਦਿੱਤਾ ਗਿਆ ਹੈ ਕਿ ਜੇਕਰ ਡਾਟਾ ਦੀ ਗੁਪਤਤਾ ਦੀ ਉਲੰਘਣਾ ਹੋਈ ਹੈ, ਤਾਂ ਇਸ ਮਾਮਲੇ ਵਿੱਚ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਦੱਸਣਯੋਗ ਹੈ ਕਿ ਇਸ ਮਾਮਲੇ ਨੇ ਉਸ ਵਕਤ ਜ਼ੋਰ ਫੜਿਆ, ਜਦੋਂ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਦਿੱਲੀ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਜਿਹੀਆਂ ਯੋਜਨਾਵਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ। ਇਨ੍ਹਾਂ ਵਿਭਾਗਾਂ ਨੇ ਇਸ ਗੱਲ ਦਾ ਖੰਡਨ ਕੀਤਾ ਕਿ ਅਜਿਹੀਆਂ ਕੋਈ ਯੋਜਨਾਵਾਂ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਹਨ।
ਇਕ ਇਸ਼ਤਿਹਾਰ ਰਾਹੀਂ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਸਪੱਸ਼ਟ ਕੀਤਾ ਕਿ “ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ” ਜੇਹੀ ਕੋਈ ਸਕੀਮ ਮੌਜੂਦ ਨਹੀਂ ਹੈ। ਲੋਕਾਂ ਨੂੰ ਰਜਿਸਟ੍ਰੇਸ਼ਨ ਦੇ ਨਾਂ ’ਤੇ ਧੋਖੇ ਵਿੱਚ ਪਾਇਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।