ਮਮਦੋਟ ਪੁਲਿਸ ਵਲੋਂ ਨਸ਼ੇ ਤੇ ਹਥਿਆਰ ਸਮੇਤ ਨੌਜਵਾਨ ਕਾਬੂ

ਪੰਜਾਬ

ਫ਼ਿਰੋਜ਼ਪੁਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :
ਫਿਰੋਜ਼ਪੁਰ ਜ਼ਿਲੇ ਦੇ ਮਮਦੋਟ ਥਾਣੇ ਦੀ ਪੁਲਿਸ ਨੇ ਨਸ਼ੇ ਤੇ ਹਥਿਆਰਾਂ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਮੁਖੀ ਇੰਸਪੈਕਟਰ ਅਭਿਨਵ ਚੌਹਾਨ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਪਾਰਟੀ ਗਸ਼ਤ ’ਤੇ ਸੀ। ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਖਾਈ ਟੀ ਪੁਇੰਟ ਦੇ ਨੇੜੇ ਇਕ ਨੌਜਵਾਨ ਕਾਰ ਦੇ ਕੋਲ ਖੜ੍ਹਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ 51 ਗ੍ਰਾਮ ਹੈਰੋਇਨ, 32 ਬੋਰ ਦੀ ਪਿਸਤੌਲ, ਇਕ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ।
ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਵਾਹਗੇ ਵਾਲਾ ਵਜੋਂ ਹੋਈ।ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।