ਵੱਖ -ਵੱਖ ਮਜ਼ਦੂਰ/ ਮੁਲਾਜ਼ਮ/ਵਿਦਿਆਰਥੀ ਜਥੇਬੰਦੀਆਂ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਪੰਜਾਬ

ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ

ਮੋਰਿੰਡਾ,28, ਦਸੰਬਰ ,ਬੋਲੇ ਪੰਜਾਬ ਬਿਊਰੋ :

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ, ਜ/ਸਕੱਤਰ ਮਾਸਟਰ ਗਿਆਨ ਚੰਦ ,ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜ/ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸਬੰਧਤ ਇਫਟੂ ਬਲਾਕ ਮੋਰਿੰਡਾ ਦੇ ਪ੍ਰਧਾਨ ਮਿਸਤਰੀ ਦਰਸ਼ਨ ਸਿੰਘ ,ਵਿੱਤ ਸਕੱਤਰ ਕਰਮਜੀਤ ਸਿੰਘ ਮੁੰਡੀਆ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਰੋਪੜ, ਮੋਹਾਲੀ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ ,ਜ/ ਸਕੱਤਰ ਅਮਰੀਕ ਸਿੰਘ ਖਿਜਰਾਬਾਦ, ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਪ੍ਰਤਾਪ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਿਵਲ ਸੇਵਾ ਨਿਯਮ ਲਾਗੂ ਕਰਦਿਆਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਮਰਜ਼ਿੰਗ ਕਰਵਾਉਣ ਅਤੇ ਮਹਿੰਗਾਈ ਭੱਤੇ ਸਮੇਤ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਬਾਕੀ ਲਾਭ ਲਿੰਕ ਕਰਵਾਉਣ ਦੀ ਮੰਗ ਨੂੰ ਲੈ ਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ 1 ਸਤੰਬਰ 2024 ਤੋਂ ਲਗਾਤਾਰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਸ਼ਹਿਰ ਵਿੱਚ ਲੜੀਵਾਰ ਭੁੱਖ ਹੜਤਾਲ ਦੇ ਰੂਪ ਵਿੱਚ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ ਪੰਜਾਬ ਸਰਕਾਰ ਦੀ ਢੀਠਤਾਈ ਕਾਰਨ ਬੀਤੀ 22 ਦਸੰਬਰ ਤੋਂ ਸੰਗਰੂਰ ਮੋਰਚੇ ਵਿੱਚ ਹੀ ਅਧਿਆਪਕ ਜੋਨੀ ਸਿੰਗਲਾ ‘ਮਰਨ ਵਰਤ’ ‘ਤੇ ਬੈਠ ਹਨ। ਪੰਜਾਬ ਵਿੱਚ ਰਾਜ ਕਰ ਚੁੱਕੀਆਂ ਬਾਕੀ ਹਾਕਮ ਜਮਾਤੀ ਸਰਕਾਰਾਂ ਵਾਂਗ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੀ ਲੋਕ ਵਿਰੋਧੀ ਖਸਲਤ ਅਨੁਸਾਰ ਲਗਾਤਾਰ ਸਿੱਖਿਆ ਤੇ ਅਧਿਆਪਕ ਮਾਰੂ ਕਦਮਾਂ ‘ਤੇ ਅੱਗੇ ਵਧ ਰਹੀਂ ਹੈ। ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਵੀ ‘ਆਪ’ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਵੱਡੇ ਵਾਅਦੇ ਤੇ ਇਸ ਦੇ ਸਿੱਖਿਆ ਮੰਤਰੀ ਦੇ ਐਲਾਨ ਵੀ ਫੋਕੇ ਸਾਬਿਤ ਹੋਏ ਹਨ। ਅਧਿਆਪਕਾਂ ਦੇ ਇਸ ਸੰਘਰਸ਼ ਪ੍ਰਤੀ ਸਰਕਾਰ ਵੱਲੋਂ ਅਪਣਾਈ ਬੇਸ਼ਰਮੀ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ। ਇਹਨਾਂ ਆਗੂਆਂ ਨੇ ਫੈਸਲਾ ਕੀਤਾ ਕਿ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਜਿਲਾ ਤੇ ਸਬ ਡਵੀਜ਼ਨ ਪ੍ਰਸ਼ਾਸਨ ਰਾਹੀਂ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਅਧਿਆਪਕਾਂ ਦੀਆਂ ਮੰਗਾਂ ਦਾ ਫੌਰੀ ਪ੍ਰਵਾਨ ਕੀਤੀਆਂ ਜਾਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।