ਅੰਮ੍ਰਿਤਸਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਉਨ੍ਹਾਂ ਦੀ ਮਾਤਾ ਬੀਬੀ ਬਲਵਿੰਦਰ ਕੌਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਬੀਬੀ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਕਰਕੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ। ਦੇਸ਼-ਵਿਦੇਸ਼ ਦੀਆਂ ਨਾਮਵਰ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਜਾ ਰਿਹਾ ਹੈ।
ਬੀਬੀ ਬਲਵਿੰਦਰ ਕੌਰ ਦਾ ਅੰਤਿਮ ਸਸਕਾਰ ਅੱਜ ਚਾਟੀਵਿੰਡ ਗੇਟ ਸਮਸ਼ਾਨ ਘਾਟ ਵਿਚ ਸਵੇਰੇ 11:30 ਵਜੇ ਕੀਤਾ ਜਾਵੇਗਾ।