ਜਲੰਧਰ, 28 ਦਸੰਬਰ ,ਬੋਲੇ ਪੰਜਾਬ ਬਿਊਰੋ :
ਅੱਜ ਸਵੇਰੇ ਜਲੰਧਰ ਦੇ ਚੁਗਿੱਟੀ ਪੁਲ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਾਮਾ ਮੰਡੀ ਥਾਣੇ ਦੇ ਅਧੀਨ ਆਉਣ ਵਾਲੇ ਇਸ ਇਲਾਕੇ ਵਿਚ ਇੱਕ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਏਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਐਂਬੂਲੈਂਸ ਪਲਟ ਗਈ। ਇਸ ਦੌਰਾਨ ਐਂਬੂਲੈਂਸ ਦੇ ਅੰਦਰ ਮੌਜੂਦ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀ ਕਿਸੇ ਹੋਰ ਐਂਬੂਲੈਂਸ ਦੀ ਮਦਦ ਨਾਲ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ।ਇਸ ਘਟਨਾ ਵਿਚ ਐਂਬੂਲੈਂਸ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕ੍ਰੇਨ ਦੀ ਮਦਦ ਨਾਲ ਪਲਟੀ ਹੋਈ ਐਂਬੂਲੈਂਸ ਨੂੰ ਸਿੱਧਾ ਕਰਵਾਇਆ ਗਿਆ।