ਫ਼ਰੀਦਕੋਟ, 28 ਦਸੰਬਰ, ਬੋਲੇ ਪੰਜਾਬ ਬਿਊਰੋ :
ਫਰੀਦਕੋਟ ਜ਼ਿਲ੍ਹੇ ‘ਚ ਪੈਂਦੇ ਕਸਬਾ ਜੈਤੋ ਵਿਖੇ ਸ਼ੁੱਕਰਵਾਰ ਦੇਰ ਸ਼ਾਮ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇੱਥੋਂ ਉਨ੍ਹਾਂ ਨੂੰ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕੀਤਾ ਗਿਆ ਹੈ।
ਇਸੇ ਦੌਰਾਨ ਕੋਟਕਪੂਰਾ ਸ਼ਹਿਰ ਦੇ ਮੁਹੱਲਾ ਹਰਨਾਮਪੁਰਾ ਵਿੱਚ ਅੱਜ ਸ਼ਨੀਵਾਰ ਸਵੇਰੇ ਘਰ ਦੀ ਛੱਤ ਡਿੱਗਣ ਨਾਲ ਇੱਕ 75 ਸਾਲਾ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖਮੀ ਬਜ਼ੁਰਗ ਕਰਤਾਰ ਸਿੰਘ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਗਿਆ।