ਅਫ਼ਗਾਨਿਸਤਾਨ ਦੇ ਸੁਰੱਖਿਆ ਬਲਾਂ ਨੇ 19 ਪਾਕਿਸਤਾਨੀ ਫ਼ੌਜੀ ਮਾਰ ਮੁਕਾਏ

ਸੰਸਾਰ

ਕਾਬੁਲ, 29 ਦਸੰਬਰ,ਬੋਲੇ ਪੰਜਾਬ ਬਿਊਰੋ :
ਪਾਕਿਸਤਾਨੀ ਫ਼ੌਜੀ ਜਹਾਜ਼ਾਂ ਵਲੋਂ ਅਫ਼ਗਾਨਿਸਤਾਨ ਦੇ ਪੂਰਬੀ ਪਕਤਿਕਾ ਸੂਬੇ ‘ਤੇ ਬੰਬਾਰੀ ਕਰਨ ਤੋਂ ਬਾਅਦ ਕਾਬੁਲ ਨੇ ਜਵਾਬੀ ਕਾਰਵਾਈ ਕੀਤੀ ਹੈ। ਦੋਵਾਂ ਦੇਸ਼ਾਂ ਦੀ ਸਰਹੱਦ ‘ਤੇ ਅਫ਼ਗਾਨ ਅਤੇ ਪਾਕਿਸਤਾਨੀ ਫ਼ੌਜੀਆਂ ਵਿਚਾਲੇ ਭਿਆਨਕ ਸੰਘਰਸ਼ ਹੋਇਆ, ਜਿਸ ‘ਚ 19 ਪਾਕਿਸਤਾਨੀ ਫ਼ੌਜੀ ਅਤੇ ਤਿੰਨ ਅਫ਼ਗਾਨੀ ਨਾਗਰਿਕ ਮਾਰੇ ਗਏ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੂਰਬੀ ਅਫ਼ਗਾਨਿਸਤਾਨ ਦੇ ਖੋਸਤ ਅਤੇ ਪਕਤਿਕਾ ਸੂਬਿਆਂ ‘ਚ ਭਿਆਨਕ ਲੜਾਈ ਚੱਲ ਰਹੀ ਹੈ।
ਸਿਨਹੂਆ ਨਿਊਜ਼ ਏਜੰਸੀ ਨੇ ਸਥਾਨਕ ਮੀਡੀਆ ਦੇ ਹਵਾਲੇ ਨਾਲ ਦੱਸਿਆ ਕਿ ਅਫ਼ਗਾਨ ਬਲਾਂ ਨੇ ਖੋਸਤ ਸੂਬੇ ਦੇ ਅਲੀ ਸ਼ਿਰ ਜ਼ਿਲੇ ‘ਚ ਕਈ ਪਾਕਿਸਤਾਨੀ ਫ਼ੌਜੀ ਚੌਕੀਆਂ ਨੂੰ ਅੱਗ ਲਗਾ ਦਿੱਤੀ ਅਤੇ ਪਕਤਿਕਾ ਸੂਬੇ ਦੇ ਡੰਡ-ਏ-ਪਾਟਨ ਜ਼ਿਲੇ ‘ਚ ਦੋ ਪਾਕਿਸਤਾਨੀ ਚੌਕੀਆਂ ‘ਤੇ ਕਬਜ਼ਾ ਕਰ ਲਿਆ।
ਏਪੀ ਦੇ ਅਨੁਸਾਰ, ਅਫ਼ਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਮਾਰੂ ਹਵਾਈ ਹਮਲਿਆਂ ਦਾ ਬਦਲਾ ਲੈਣ ਲਈ ਉਸਦੇ ਫ਼ੌਜੀ ਬਲਾਂ ਨੇ ਪਾਕਿਸਤਾਨ ਦੇ ਅੰਦਰ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।