ਨਵੀਂ ਦਿੱਲੀ, 29 ਦਸੰਬਰ,ਬੋਲੇ ਪੰਜਾਬ ਬਿਊਰੋ :
ਡਾ.ਮਨਮੋਹਨ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਮਜਨੂੰ ਕਾ ਟਿੱਲਾ ਦਿੱਲੀ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਪ੍ਰਵਾਰਕ ਮੈਂਬਰ ਤੇ ਸਕੇ ਸਬੰਧੀ ਵੀ ਮੌਜੂਦ ਸਨ। ਉਨ੍ਹਾਂ ਦਾ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ ਸੀ।
ਇਸ ਮੌਕੇ ਡਾ: ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੇ ਤਿੰਨੋਂ ਧੀਆਂ ਵੀ ਮੌਜੂਦ ਸਨ।