ਪੰਜਾਬ ‘ਚ ਕਿਸਾਨ ਆਗੂ ਦੇ ਘਰ ‘ਤੇ ਫਾਇਰਿੰਗ

ਪੰਜਾਬ

ਅਟਾਰੀ, 29 ਦਸੰਬਰ,ਬੋਲੇ ਪੰਜਾਬ ਬਿਊਰੋ :
ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਭਕਨਾ ਖੁਰਦ ਦੇ ਕਿਸਾਨ ਆਗੂ ਦੇ ਘਰ ‘ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਸਿੰਘ ਨੇ ਦੱਸਿਆ ਬੀਤੀ ਰਾਤ ਆਪਣੇ ਘਰ ਅੰਦਰ ਸੁੱਤੇ ਸੀ ਕਿ ਰਾਤ ਢਾਈ ਵਜੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤੇ ਸਾਰਾ ਪਰਿਵਾਰ ਉਠ ਪਿਆ। ਜਦੋਂ ਅਸੀਂ ਨਜ਼ਦੀਕ ਘਰਾਂ ਵਾਲਿਆਂ ਨੂੰ ਫੋਨ ਕੀਤਾ ਤਾਂ ਉਨ੍ਹਾਂ ਵੀ ਕਿਹਾ ਕਿ ਅਸੀਂ ਵੀ ਗੋਲੀਆਂ ਦੀ ਆਵਾਜ਼ ਸੁਣੀ। ਸਵੇਰੇ ਅਸੀਂ ਦਰਵਾਜ਼ਾ ਖੋਲ੍ਹਿਆ ਤਾਂ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਪਏ ਸਨ। ਇਸ ਘਟਨਾ ਸਬੰਧੀ ਸਬੰਧਤ ਥਾਣਾ ਘਰਿੰਡਾ ਨੂੰ ਸੂਚਨਾ ਦਿੱਤੀ ਗਈ।
ਮੌਕੇ ’ਤੇ ਪੁੱਜੇ ਥਾਣਾ ਘਰਿੰਡਾ ਦੇ ਐੱਸਐੱਚਓ ਅਮਨਦੀਪ ਸਿੰਘ ਨੇ ਪੁਲਿਸ ਪਾਰਟੀ ਦੇ ਨਾਲ ਪੁੱਜ ਕੇ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ।ਇਸ ਘਟਨਾ ਸਬੰਧੀ ਥਾਣਾ ਘਰਿੰਡਾ ਦੇ ਐੱਸਐੱਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਇਲਾਕੇ ਵਿਚ ਲੱਗੇ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।