ਬਾਘਾਪੁਰਾਣਾ, 29 ਦਸੰਬਰ, ਬੋਲੇ ਪੰਜਾਬ ਬਿਊਰੋ :
ਬਾਘਾਪੁਰਾਣਾ ਬੱਸ ਸਟੈਂਡ ਦੇ ਸਾਹਮਣੇ ਇੱਕ ਸੀਮੈਂਟ ਦੇ ਟਿੱਪਰ ਅਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ।ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸੀਮੈਂਟ ਦਾ ਟਿੱਪਰ ਅਤੇ ਮੋਟਰਸਾਈਕਲ ਸਵਾਰ ਕੋਟਪੁਰਾ ਰੋਡ ਤੋਂ ਮੋਗਾ ਰੋਡ ਵੱਲ ਜਾ ਰਹੇ ਸਨ,ਇਸ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਟਿੱਪਰ ਦੇ ਪਿਛਲੇ ਟਾਇਰ ਹੇਠਾਂ ਆ ਗਿਆ। ਇਸ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜਾ ਬਹੁਤ ਗੰਭੀਰ ਜ਼ਖਮੀ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਟਿੱਪਰ ਅਤੇ ਡਰਾਈਵਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਲਾਇਆ ਜਿਸ ਕਾਰਨ ਆਵਾਜਾਈ ਠੱਪ ਰਹੀ।
