ਲੁਧਿਆਣਾ 29 ਦਸੰਬਰ ,ਬੋਲੇ ਪੰਜਾਬ ਬਿਊਰੋ ;
ਲੁਧਿਆਣਾ ‘ਚ ਬਸਤੀ ਜੋਧੇਵਾਲ ਨੇੜੇ ਟੀਵੀਐਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਅੱਜ ਤੜਕੇ 3:45 ਵਜੇ ਦੇ ਕਰੀਬ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ 50 ਦੇ ਲਗਭਗ ਇਲੈਕਟ੍ਰਿਕ ਸਕੂਟਰ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸਪਾਸ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਸ਼ੋਅਰੂਮ ਮਾਲਕਾਂ ਨੂੰ ਸੂਚਿਤ ਕੀਤਾ।
ਕਰੀਬ ਸਾਢੇ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਕ ਚਸ਼ਮਦੀਦ ਨੇ ਦੱਸਿਆ ਕਿ ਸਵੇਰੇ ਜਦੋਂ ਅੱਗ ਲੱਗੀ ਤਾਂ ਸਭ ਤੋਂ ਪਹਿਲਾਂ ਨੇੜੇ ਦੇ ਪੈਟਰੋਲ ਪੰਪ ਮੁਲਾਜ਼ਮ ਨੇ ਸ਼ੋਰ ਮਚਾਇਆ।ਉਸ ਨੇ ਫਾਇਰ ਬ੍ਰਿਗੇਡ ਆਦਿ ਨੂੰ ਵੀ ਸੂਚਿਤ ਕੀਤਾ।