ਸ਼੍ਰੋਮਣੀ ਕਮੇਟੀ ਦੇ ਅਦਾਰੇ ਭਲਕੇ ਰਹਿਣਗੇ ਬੰਦ

ਪੰਜਾਬ

ਅੰਮ੍ਰਿਤਸਰ, 29 ਦਸੰਬਰ,ਬੋਲੇ ਪੰਜਾਬ ਬਿਊਰੋ :
ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ 31 ਦਸੰਬਰ ’ਤੇ ਕਰ ਦਿੱਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਤਰਜੀਹੀ ਪੱਧਰ ਉੱਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।