ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿਮੀ ਕਾਰਟਰ ਨਹੀਂ ਰਹੇ

ਸੰਸਾਰ

ਜਾਰਜੀਆ, 30 ਦਸੰਬਰ,ਬੋਲੇ ਪੰਜਾਬ ਬਿਊਰੋ :
ਸੰਯੁਕਤ ਰਾਜ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਜਿਮੀ ਕਾਰਟਰ ਦਾ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਕਾਰਟਰ ਸੈਂਟਰ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਰਟਰ ਆਪਣੇ ਅਖੀਰਲੇ ਪਲਾਂ ਵਿੱਚ ਜਾਰਜੀਆ ਦੇ ਪਲੇਨਸ ਵਿਚ ਆਪਣੇ ਘਰ ਵਿੱਚ ਸਨ।
ਅਮਰੀਕੀ ਇਤਿਹਾਸ ਵਿੱਚ ਕਾਰਟਰ ਸਭ ਤੋਂ ਲੰਬੇ ਸਮੇਂ ਤੱਕ ਜੀਵਿਤ ਰਹਿਣ ਵਾਲੇ ਪਹਿਲੇ ਰਾਸ਼ਟਰਪਤੀ ਸਨ। ਉਨ੍ਹਾਂ ਦੀ ਵਿਰਾਸਤ ਮਨੁੱਖੀ ਅਧਿਕਾਰਾਂ ਅਤੇ ਮਨੁੱਖਤਾ ਦੀ ਸੇਵਾ ਨਾਲ ਭਰੀ ਹੋਈ ਹੈ। ਪਰ ਜਦੋਂ ਉਹ ਰਾਸ਼ਟਰਪਤੀ ਸਨ, ਤਦ ਉਨ੍ਹਾਂ ਨੂੰ ਕਾਫੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਿਮੀ ਕਾਰਟਰ ਮੈਲਾਨੋਮਾ ਨਾਮਕ ਸਕਿਨ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।