ਅਸਾਮ ‘ਚ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਦੋ ਗ੍ਰਿਫਤਾਰ

ਨੈਸ਼ਨਲ

ਦਿਸਪੁਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :
ਅਸਾਮ ਦੇ ਕਚਰ ਜ਼ਿਲ੍ਹੇ ’ਚ ਦੋ ਵਿਅਕਤੀਆਂ ਨੂੰ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਦਿਤੀ।ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ  ਇਕ ਪੋਸਟ ਵਿਚ ਕਿਹਾ ਕਿ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਕਚਰ ਪੁਲਿਸ ਨੇ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ  ਘੁੰਗੂਰ ਬਾਈਪਾਸ ’ਤੇ  ਵਿਸ਼ੇਸ਼ ਮੁਹਿੰਮ ਚਲਾਈ ਅਤੇ ਗੁਆਂਢੀ ਰਾਜ ਤੋਂ ਆ ਰਹੀ ਇਕ  ਗੱਡੀ ਨੂੰ ਰੋਕਿਆ।
ਸ਼ਰਮਾ ਨੇ ਦਸਿਆ  ਕਿ ਪੂਰੀ ਤਲਾਸ਼ੀ ਤੋਂ ਬਾਅਦ ਪੰਜ ਪੈਕੇਟਾਂ ’ਚ ਲੁਕਾ ਕੇ ਰੱਖੀਆਂ ਗਈਆਂ 50,000 ਯਾਬਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦਸਿਆ  ਕਿ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ।  ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅਸਾਮ ਪੁਲਿਸ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।