ਕਿਸਾਨਾਂ ਨੇ ਵੱਖ-ਵੱਖ ਥਾਈਂ ਆਵਾਜਾਈ ਕੀਤੀ ਬੰਦ

ਚੰਡੀਗੜ੍ਹ

ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ :

ਕਿਸਾਨ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਹੋਇਆ ਹੈ।ਅੱਜ ਸਵੇਰੇ ਤੋਂ ਹੀ ਇਸ ਦਾ ਅਸਰ ਵੇਖਣ ਨੂੰ ਮਿਲਣਾ ਸ਼ੁਰੂ ਹੋ ਗਿਆ ਹੈ। ਪਟਿਆਲਾ ਅਤੇ ਟਾਂਡਾ ਵਿੱਚ ਸਵੇਰੇ ਸਬਜ਼ੀ ਮੰਡੀ ਬੰਦ ਰਹੀ। ਇਸ ਦੇ ਨਾਲ ਹੀ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ’ਤੇ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਪਟਿਆਲਾ ਤੋਂ ਚੰਡੀਗੜ੍ਹ ਜਾਣ ਵਾਲਾ ਰਸਤਾ ਪੂਰੀ ਤਰ੍ਹਾਂ ਬੰਦ ਹੈ। ਟਾਂਡਾ ਉੜਮੁੜ ਦੇ ਅੱਡਾ ਸਰਾ ’ਤੇ ਕਿਸਾਨਾਂ ਨੇ ਟਾਂਡਾ-ਹੋਸ਼ਿਆਰਪੁਰ ਰੋਡ ਨੂੰ ਜਾਮ ਕਰ ਦਿੱਤਾ ਹੈ। ਹਾਲਾਂਕਿ, ਪੰਜਾਬ ਬੰਦ ਦੇ ਐਲਾਨ ਕਰਕੇ ਪਹਿਲਾਂ ਤੋਂ ਹੀ ਆਵਾਜਾਈ ਬਹੁਤ ਘੱਟ ਸੀ। ਇਸੇ ਤਰ੍ਹਾਂ ਕਿਸਾਨਾਂ ਨੇ ਪਟਿਆਲਾ-ਭਾਦਸੋ ਰੋਡ ਨੂੰ ਬਲਾਕ ਕਰ ਦਿੱਤਾ ਹੈ।
ਕਿਸਾਨ ਪਿੰਡ ਸਿਧੂਵਾਲ ਵਿੱਚ ਭਾਖੜਾ ਨਹਿਰ ਦੇ ਪੁਲ ’ਤੇ ਬੈਠ ਗਏ ਹਨ ਅਤੇ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ ਹੈ। ਦੂਜੇ ਪਾਸੇ, ਕਿਸਾਨਾਂ ਨੇ ਪਟਿਆਲਾ-ਰਾਜਪੁਰਾ ਰੋਡ ’ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ’ਤੇ ਵੀ ਜਾਮ ਲਗਾ ਕੇ ਟ੍ਰੈਫਿਕ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।