ਕੇਜਰੀਵਾਲ ਵੱਲੋਂ ਪੁਜਾਰੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ 18,000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ

ਨੈਸ਼ਨਲ

ਨਵੀਂ ਦਿੱਲੀ, 30 ਦਸੰਬਰ,ਬੋਲੇ ਪੰਜਾਬ ਬਿਊਰੋ:
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਦੁਪਹਿਰੇ ਪ੍ਰੈਸ ਕਾਨਫਰੈਂਸ ਕੀਤੀ। ਕੇਜਰੀਵਾਲ ਨੇ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਜਿਸ ਯੋਜਨਾ ਦਾ ਐਲਾਨ ਕਰਨ ਜਾ ਰਿਹਾ ਹਾਂ, ਉਸ ਯੋਜਨਾ ਦਾ ਨਾਮ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਹੈ। ਇਸ ਦੇ ਤਹਿਤ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਸਨਮਾਨ ਰਾਸ਼ੀ ਦੇਣ ਦਾ ਪ੍ਰਬੰਧ ਹੈ। ਉਨ੍ਹਾਂ ਨੂੰ ਲਗਭਗ 18,000 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
ਅਰਵਿੰਦ ਕੇਜਰੀਵਾਲ ਭਲਕੇ ਕਨਾਟ ਪਲੇਸ ਦੇ ਹਨੂਮਾਨ ਮੰਦਰ ਤੋਂ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਰਨਗੇ।
ਕੇਜਰੀਵਾਲ ਨੇ ਐਕਸ ’ਤੇ ਲਿਖਿਆ ਕਿ ਆਮ ਆਦਮੀ ਪਾਰਟੀ ਦੀ ਜਿੱਤ ਹੋਣ ’ਤੇ ਦਿੱਲੀ ਦੇ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਨੂੰ ₹18,000 ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਵਿੱਚ ਉਨ੍ਹਾਂ ਦੇ ਆਧਿਆਤਮਿਕ ਯੋਗਦਾਨ ਅਤੇ ਸਾਡੀ ਸੰਸਕ੍ਰਿਤਿਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਉਨ੍ਹਾਂ ਦੇ ਯਤਨਾਂ ਦਾ ਸਨਮਾਨ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।