ਨੰਗਲ, 30 ਦਸੰਬਰ,ਬੋਲੇ ਪੰਜਾਬ ਬਿਊਰੋ :
ਨੰਗਲ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡ ਜਲਗਰਾਂ ਵਿੱਚ ਦਮ ਘੁਟਣ ਨਾਲ ਦੋ ਪ੍ਰਵਾਸੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋ ਪਿਉ ਪੁੱਤਰ ਪਰਵਾਸੀ ਪਿੰਡ ਜਲਗਰਾਂ ਵਿੱਚ ਰਹਿ ਰਹੇ ਸਨ। ਮ੍ਰਿਤਕਾਂ ਵਲੋਂ ਊਨਾ ਵਿੱਚ ਸਬਜ਼ੀ ਵੇਚਣ ਦਾ ਕੰਮ ਕੀਤਾ ਜਾਂਦਾ ਸੀ।
ਪੁਲਿਸ ਵਲੋਂ ਮੁੱਢਲੀ ਜਾਂਚ ਵਿੱਚ ਦੱਸਿਆ ਗਿਆ ਹੈ ਕਿ ਸ਼ੱਕ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਵਲੋਂ ਕੋਲੇ ਦੀ ਭੱਠੀ ਬਾਲ ਕੇ ਸੌਣ ਤੋਂ ਬਾਅਦ ਦਮ ਘੁਟਣ ਨਾਲ ਇਨ੍ਹਾਂ ਦੋਨੋ ਪ੍ਰਵਾਸੀਆਂ ਦੀ ਮੌਤ ਹੋਈ ਹੈ। ਇਨ੍ਹਾਂ ਦੀ ਕ੍ਰਮਵਾਰ ਉਮਰ 50 ਸਾਲ ਤੇ 18 ਸਾਲ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।