ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਖਨੌਰੀ ਸਰਹੱਦ ਪਹੁੰਚੇ
ਚੰਡੀਗੜ੍ਹ 30 ਦਸੰਬਰ ,ਬੋਲੇ ਪੰਜਾਬ ਬਿਊਰੋ :
ਖਨੌਰੀ ਬਾਰਡਰ ‘ਤੇ 35 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਕਰਵਾਉਣ ਅਤੇ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸਾਬਕਾ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਖਨੌਰੀ ਸਰਹੱਦ ’ਤੇ ਪੁੱਜ ਗਈ ਹੈ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਸ਼ਿਫਟ ਕਰਨ ਲਈ ਕਿਹਾ ਹੈ।
ਅਜਿਹੇ ‘ਚ ਕੱਲ੍ਹ ਵੀ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਗੱਲਬਾਤ ਕੀਤੀ ਪਰ ਉਨ੍ਹਾਂ ਦੀ ਗੱਲਬਾਤ ਅਸਫਲ ਰਹੀ | ਡੱਲੇਵਾਲ ਨੇ ਬੀਤੀ ਰਾਤ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੋਰਚੇ ’ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਸਭ ਨੂੰ ਬੇਨਤੀ ਹੈ ਕਿ ਮੋਰਚੇ ਤੇ ਪਹੁੰਚੋ, ਤਾਂ ਜੋ ਮੋਰਚੇ ਨੂੰ ਬਚਾਇਆ ਜਾ ਸਕੇ।