ਲੁਧਿਆਣਾ, 30 ਦਸੰਬਰ,ਬੋਲੇ ਪੰਜਾਬ ਬਿਊਰੋ :
ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਦੇ ਤਹਿਤ ਥਾਣਾ ਜੋਧੇਵਾਲ ਦੀ ਪੁਲਿਸ ਨੇ ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਨੌਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਗਸ਼ਤ ਦੇ ਦੌਰਾਨ ਕੈਲਾਸ਼ ਨਗਰ ਰੋਡ ’ਤੇ ਲੋਕਾਂ ਨੂੰ ਹਥਿਆਰ ਨਾਲ ਡਰਾ ਕੇ ਉਨ੍ਹਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਹਰਸ਼ ਅਰੋੜਾ ਪੁੱਤਰ ਪ੍ਰਵੀਣ ਕੁਮਾਰ ਵਾਸੀ ਨਿਊ ਕੈਲਾਸ਼ ਨਗਰ ਉਮਰ 21 ਸਾਲ, ਰੋਹਿਤ ਕੁਮਾਰ ਪੁੱਤਰ ਬਬਲੂ ਜੈਸਵਾਲ ਵਾਸੀ ਰਵੀ ਕਾਲੋਨੀ ਪਿੰਡ ਖਵਾਜਕੇ ਉਮਰ 20 ਸਾਲ ਅਤੇ ਆਕਾਸ਼ ਸਿੰਘ ਗਿੱਲ ਪੁੱਤਰ ਹਰਜੀਤ ਸਿੰਘ ਵਾਸੀ ਨਿਊ ਸੁਭਾਸ਼ ਨਗਰ ਉਮਰ 20 ਸਾਲ ਦੇ ਰੂਪ ਵਿੱਚ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਚੋਰੀ ਸ਼ੁਦਾ ਮੋਟਰਸਾਈਕਲ, 10 ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫ਼ੋਨ ਅਤੇ ਇੱਕ ਲੋਹੇ ਦਾ ਦਾਤਰ ਬਰਾਮਦ ਕੀਤਾ ਹੈ। ਪੁਲਿਸ ਨੇ ਤਿੰਨੋਂ ਦੋਸ਼ੀਆਂ ਖ਼ਿਲਾਫ਼ ਥਾਣਾ ਜੋਧੇਵਾਲ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।