ਚੰਡੀਗੜ੍ਹ, 31 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਵਧਦੀ ਠੰਢ ਕਾਰਨ ਸੂਬਾ ਸਰਕਾਰ ਨੇ ਸਕੂਲਾਂ ‘ਚ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸੂਬੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਹਨ। ਪਰ 31 ਦਸੰਬਰ ਤੱਕ ਠੰਢ ਦੀ ਤੀਬਰਤਾ ਵਧ ਗਈ ਹੈ। ਜਿਸ ਕਾਰਨ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸੂਬੇ ਵਿੱਚ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਵਿੱਚ 1 ਤੋਂ 15 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹਰਿਆਣਾ ‘ਚ 16 ਜਨਵਰੀ ਤੋਂ ਬੱਚਿਆਂ ਦੇ ਸਕੂਲ ਖੁੱਲ੍ਹਣਗੇ।