ਚੰਡੀਗੜ੍ਹ, 31 ਦਸੰਬਰ,ਬੋਲੇ ਪੰਜਾਬ ਬਿਊਰੋ :
ਖਨੌਰੀ ਬਾਰਡਰ ‘ਤੇ ਭੁੱਖ-ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।ਸਰਵਉੱਚ ਅਦਾਲਤ ਨੇ ਜਗਜੀਤ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਿਨਾਂ ਦਾ ਸਮਾਂ ਦਿੱਤਾ ਹੈ। ਕੋਰਟ ਵੱਲੋਂ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਦੇ ਹੁਕਮ ਦਿੱਤੇ ਗਏ ਹਨ। ਸੁਪਰੀਮ ਕੋਰਟ ਵਿੱਚ ਜਸਟਿਸ ਸੁਰੀਆਕਾਂਤ ਅਤੇ ਜਸਟਿਸ ਸੁਧਾਂਸ਼ੂ ਧੁਲੀਆ ਦੀ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ 28 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।