ਸੱਚ ਖੰਡ ਵਾਸੀ ਬ੍ਰਹਮ ਗਿਆਾਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ

ਪੰਜਾਬ

ਐੱਸ.ਏ.ਐੱਸ. ਨਗਰ 1 ਜਨਵਰੀ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਓਂਕਾਰ ਸਿੰਘ ਜੀ ਹੁਸ਼ਿਆਰਪੁਰ ਵਾਲਿਆਂ  ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ, ਜਿਨ੍ਹਾਂ ਦਾ ਜਨਮ 1 ਜਨਵਰੀ 1923 ਅਤੇ ਸੱਚ ਖੰਡ ਗਮਨ 21 ਅਪਰੈਲ 2011 ਵਿੱਚ ਹੋਇਆ, ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ । ਉਨ੍ਹਾ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ ।  ਬੀਬੀ ਜਤਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਚਕ ਭਾਈ ਬਲਵੰਤ ਸਿੰਘ ਜੀ (ਜਵੱਦੀ ਟਕਸਾਲ), ਵਾਲਿਆਂ ਨੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਜੀਵਨ ਬ੍ਰਿਤਾਂਤ, ਉਨਾਂ ਦਾ 1 ਜਨਵਰੀ 2015 ਨੂੰ ਸੱਚਖੰਡ ਗਮਨ ਅਤੇ ਉਨਾਂ ਵਲੋ ਕੀਤੀਆਂ ਮਹਾਨ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਜੀ ਲੁਧਿਆਣੇ ਵਾਲੇ, ਭਾਈ ਸੰਤੋਖ ਸਿੰਘ ਜੀ, ਭਾਈ ਹਰਨੇਕ ਸਿੰਘ ਜੀ ਕਪੂਰਥਲੇ ਵਾਲੇ, ਭਾਈ ਮਨਦੀਪ ਸਿੰਘ ਜੀ (ਭਾਮੀਆਂ ਸਾਹਿਬ), ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਾਈ ਨਿਤਿਨ ਸਿੰਘ ਜੀ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਸੰਗਤਾਂ ਨੇ ਬੜੀ ਸ਼ਰਧਾ ਭਾਵਨਾ-ਉਤਸ਼ਾਹ ਨਾਲ ਕੀਰਤਨ ਦਰਬਾਰ ਵਿੱਚ, ਭਾਰੀ ਗਿਣਤੀ ਵਿੱਚ ਹਾਜ਼ਰੀ ਲਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਬ੍ਰੈਂਡ ਪਕੌੜੇ, ਖੀਰ, ਕਈ ਤਰ੍ਹਾਂ ਦੀਆਂ ਮਠਿਆਈਆਂ ਅਤੇ ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ  ਬੱਚਨਾਂ ਸਦਕਾ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਸਹਿਯੋਗ ਨਾਲ
ਗੁ: ਸਾਹਿਬ ਦੇ ਆਲੀਸ਼ਾਨ ਦਰਬਾਰ ਸਾਹਿਬ ਦੀ ਸੇਵਾ ਮੁਕੰਮਲ ਕਰਵਾਈ ਗਈ ਹੈ ਇਸ ਸਮੇ ਬਹੁਮੰਜਿਲੀ ਕਾਰ ਪਾਰਕਿੰਗ ਦੀ ਸੇਵਾ ਚੱਲ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।