ਗੋਪਾਲਗੰਜ(ਬਿਹਾਰ), 2 ਜਨਵਰੀ,ਬੋਲੇ ਪੰਜਾਬ ਬਿਊਰੋ :
ਬਿਹਾਰ ‘ਚ ਗੋਪਾਲਗੰਜ ਜ਼ਿਲ੍ਹੇ ਦੇ ਬਰੌਲੀ ਥਾਣਾ ਖੇਤਰ ਦੇ ਸੁਰਵਲ ਪਿੰਡ ‘ਚ ਇੱਟਾਂ ਦੇ ਭੱਠੇ ’ਤੇ ਮਜ਼ਦੂਰਾਂ ਵੱਲੋਂ ਖਾਣਾ ਬਣਾਉਂਦੇ ਸਮੇਂ ਅਚਾਨਕ ਗੈਸ ਸਿਲੰਡਰ ਵਿੱਚ ਅੱਗ ਲੱਗ ਗਈ। ਮਜ਼ਦੂਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਅੱਗ ਨਹੀਂ ਬੁਝੀ ਅਤੇ ਸਿਲੰਡਰ ਧਮਾਕੇ ਨਾਲ ਫਟ ਗਿਆ। ਸਿਲੈਂਡਰ ਫਟਣ ਨਾਲ ਗੈਸ ਜਲਦੀ ਹਵਾ ਵਿੱਚ ਫੈਲ ਗਈ ਅਤੇ ਅੱਗ ਦੀ ਚਪੇਟ ਵਿੱਚ 11 ਲੋਕ ਆ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਆਸ-ਪਾਸ ਦੇ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਸਥਾਨਕ ਲੋਕਾਂ ਨੇ ਤੁਰੰਤ ਹੀ 11 ਲੋਕਾਂ, ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਸਨ, ਨੂੰ ਇਲਾਜ ਲਈ ਬਰੌਲੀ ਹਸਪਤਾਲ ਪਹੁੰਚਾਇਆ। ਉੱਥੇ ਡੌਕਟਰ ਆਫਤਾਬ ਆਲਮ ਨੇ ਮੁਢਲਾ ਇਲਾਜ ਦੇਣ ਤੋਂ ਬਾਅਦ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਸਦਰ ਹਸਪਤਾਲ ਰੈਫਰ ਕਰ ਦਿੱਤਾ। ਇੱਟਾਂ ਦੇ ਭੱਠੇ ਦੇ ਮਾਲਕ ਜ਼ਖਮੀਆਂ ਨੂੰ ਸਦਰ ਹਸਪਤਾਲ ਦੇ ਬਦਲੇ ਸੀਵਾਨ ਦੇ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲੈ ਕੇ ਗਏ।