ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ‘ਚ, ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਨਵੇਂ ਸਾਲ ਦੀ ਸ਼ੁਰੂਆਤ ’ਤੇ ਸੂਬਾ ਹੰਡ ਕੰਬਾਉਣ ਵਾਲੀ ਠੰਢ ਨਾਲ ਕੰਬ ਉਠਿਆ।ਮੌਸਮ ਵਿਭਾਗ ਮੁਤਾਬਕ, ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੋਲਡ ਡੇ ਰਿਹਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।
14 ਜ਼ਿਲ੍ਹਿਆਂ ਵਿੱਚ ਕੋਲਡ ਡੇ ਰਹਿਣ ਦੇ ਨਾਲ ਨਾਲ ਸੰਘਣੀ ਧੁੰਦ ਵੀ ਛਾਈ ਰਹੀ।ਮੌਸਮ ਵਿਭਾਗ ਦੇ ਮੁਤਾਬਕ 4 ਜਨਵਰੀ ਤੋਂ ਪੰਜਾਬ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਇਸ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਦੁਬਾਰਾ ਆਪਣਾ ਰੂਪ ਬਦਲੇਗਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੋਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਦਾ ਤਾਪਮਾਨ ਆਮ ਤੋਂ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਸਭ ਤੋਂ ਵੱਧ 15.8 ਡਿਗਰੀ ਪਾਰਾ ਸੰਗਰੂਰ ਵਿੱਚ ਦਰਜ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।