ਬੀਐਸਐਫ ਜਵਾਨਾਂ ਨੇ ਫਾਇਰਿੰਗ ਕਰਕੇ ਪਾਕਿਸਤਾਨੀ ਡਰੋਨ ਖਦੇੜਿਆ

ਪੰਜਾਬ

ਗੁਰਦਾਸਪੁਰ, 2 ਜਨਵਰੀ, ਬੋਲੇ ਪੰਜਾਬ ਬਿਊਰੋ :
ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਮੇਤਲਾ ‘ਤੇ ਤਾਇਨਾਤ ਜਵਾਨਾਂ ਵਲੋਂ ਬੁੱਧਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਵੜ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ।
ਜਾਣਕਾਰੀ ਅਨੁਸਾਰ ਬੁੱਧਵਾਰ ਦੀ ਰਾਤ ‌10:50 ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਮੇਤਲਾ ਦੇ ਜਵਾਨਾਂ ਨੇ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ‘ਤੇ ਪਾਕਿਸਤਾਨੀ ਡਰੋਨ ਵੇਖਿਆ। ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ ਕਈ ਫਾਇਰ ਕੀਤੇ ਗਏ। ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਬੀਐਸਐਫ ਅਧਿਕਾਰੀਆਂ ਅਤੇ ਜਵਾਨਾਂ ਤੋਂ ਇਲਾਵਾ ਪੁਲਿਸ ਵੱਲੋਂ ਸਬੰਧਤ ਏਰੀਏ ਵਿੱਚ ਸਰਚ ਅਭਿਆਨ ਚਲਾਇਆ ਹੋਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।