ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।ਪਰਿਵਾਰ ਨੇ 1 ਜਨਵਰੀ, 2025 ਨੂੰ ਡਾ: ਸਿੰਘ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨਮਿਤ ਅਖੰਡ ਪਾਠ ਸ਼ੁਰੂ ਕਰਵਾਇਆ ਹੈ।ਭਲਕੇ 3 ਜਨਵਰੀ ਨੂੰ ਕੀਰਤਨ ਅਤੇ ਅੰਤਿਮ ਅਰਦਾਸ ਹੋਵੇਗੀ। 3 ਜਨਵਰੀ ਨੂੰ ਗੁਰਦੁਆਰਾ ਰਕਾਬ ਗੰਜ ਵਿਖੇ ਅੰਤਿਮ ਅਰਦਾਸ ਅਤੇ ਕੀਰਤਨ ਹੋਵੇਗਾ।
ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਡਾ. ਮਨਮੋਹਨ ਸਿੰਘ ਦਾ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਿਹਾਂਤ ਹੋ ਗਿਆ ਸੀ, ਉਹ 92 ਸਾਲ ਦੇ ਸਨ।