ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਚਾਰ ਦਿਨ ਦਾ ਹੋਰ ਸਮਾਂ

ਨੈਸ਼ਨਲ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :
ਸੁਪਰੀਮ ਕੋਰਟ ਵਿਚ ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲਾਂ ਨੇ ਆਪਣਾ ਪੱਖ ਰੱਖਿਆ ਜਿਸ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ ਸਰਕਾਰ ਡੱਲੇਵਾਲ ਨੂੰ ਮਨਾ ਕਿਉਂ ਨਹੀਂ ਸਕੀ। ਇਸ ਤੋਂ ਬਾਅਦ ਅਦਾਲਤ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਸਬੰਧੀ ਪੰਜਾਬ ਸਰਕਾਰ ਨੂੰ ਚਾਰ ਦਿਨ ਦਾ ਹੋਰ ਸਮਾਂ ਦੇ ਦਿੱਤਾ ਅਤੇ ਅਗਲੀ ਸੁਣਵਾਈ 6 ਜਨਵਰੀ ਨੂੰ ਹੋਵੇਗੀ। 
ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸੋਮਵਾਰ ਤੱਕ ਪਾਲਣਾ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਡੱਲੇਵਾਲ ਨੂੰ ਕਿਉਂ ਨਹੀਂ ਸਮਝਾ ਪਾ ਰਹੀ ਕਿ ਹਸਪਤਾਲ ’ਚ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਅੱਜ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੁਝ ਕਿਸਾਨ ਆਗੂਆਂ ਦੇ ਬਿਆਨ ਗ਼ੈਰ ਜ਼ਿੰਮੇਦਾਰਾਨਾ ਹਨ ਤੇ ਸਾਨੂੰ ਅਜਿਹੇ ਆਗੂਆਂ ਦੇ ਇਰਾਦਿਆਂ ਬਾਰੇ ਪਤਾ ਹੈ।
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਸੋਲਿਸਟਰ ਜਰਨਲ ਨੂੰ ਪੁੱਛਿਆ ਕਿ ਕੇਂਦਰ ਸਰਕਾਰ ਪੂਰੇ ਘਟਨਾਕ੍ਰਮ ’ਤੇ ਚੁੱਪ ਕਿਉਂ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।