ਪੰਜਾਬ ਪੁਲਸ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ, ਹਥਿਆਰਾਂ ਤੇ ਡਰੱਗ ਮਨੀ ਸਮੇਤ 12 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ

ਚੰਡੀਗੜ੍ਹ, 3 ਜਨਵਰੀ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਤੋਂ ਚੱਲ ਰਹੇ ਡਰੱਗ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਆਪ੍ਰੇਸ਼ਨ ਤਹਿਤ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਿਸ ਵਿਚ ਪਾਕਿਸਤਾਨ ਆਧਾਰਿਤ ਤਸਕਰਾਂ ਦੇ ਸੰਪਰਕ ਵਿਚ ਰਹਿਣ ਵਾਲਾ ਮੁੱਖ ਸਹਿਯੋਗੀ ਮਨਜੀਤ ਸਿੰਘ ਉਰਫ ਭੋਲਾ ਵੀ ਸ਼ਾਮਲ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਨੈਟਵਰਕ ਦੇ ਹੋਰ ਮੈਂਬਰਾਂ ਤੇ ਪੂਰੀ ਤਸਕਰੀ ਲੜੀ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਚੱਲ ਰਹੀ ਹੈ। ਛੇਹਰਟਾ ਪੁਲਿਸ ਸਟੇਸ਼ਨ ਵਿਚ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
2.192 ਕਿਲੋਗ੍ਰਾਮ ਹੈਰੋਇਨ (ਇੰਟਰਨੈਸ਼ਨਲ ਕੀਮਤ ਲਗਭਗ 14 ਕਰੋੜ ਰੁਪਏ), 3 ਹਥਿਆਰ (.30 ਬੋਰ, ਜਿਸ ਵਿਚ 2 ਆਟੋਮੈਟਿਕ ਸ਼ਾਮਲ ਹਨ), ਡਰੱਗ ਮਨੀ 2.26 ਲੱਖ ਨਕਦ ਤੇ ਇਕ ਫਾਰਚੂਨਰ ਕਾਰ ਬਰਾਮਦ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।