ਮਾਨਸਾ : ਸਕਾਰਪੀਓ ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ, ਇੱਕ ਭਰਾ ਦੀ ਮੌਤ ਦੂਜੇ ਦੀ ਹਾਲਤ ਨਾਜ਼ੁਕ

ਪੰਜਾਬ

ਮਾਨਸਾ, 3 ਜਨਵਰੀ,ਬੋਲੇ ਪੰਜਾਬ ਬਿਊਰੋ ;

ਮਾਨਸਾ ’ਚ ਸੰਘਣੀ ਧੁੰਦ ਕਾਰਨ ਦੋ ਸਕੇ ਭਰਾ ਹਾਦਸੇ ਦਾ ਸ਼ਿਕਾਰ ਹੋ ਗਏ। ਇੱਕ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ।ਹਾਦਸੇ ’ਚ ਮੋਟਰਸਾਈਕਲ ਸਵਾਰ 40 ਸਾਲਾ ਅਮਰੀਕ ਸਿੰਘ ਦੀ ਮੌਤ ਹੋ ਗਈ। ਜਦੋਂਕਿ ਉਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਮਾਨਸਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਮਾਨਸਾ ਦੇ ਤਿੰਨ ਕੌਣੀ ਚੌਕ ‘ਤੇ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਵਿੱਚ ਟੱਕਰ ਹੋਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਗੱਡੀ ਮੋਟਰਸਾਈਕਲ ਸਵਾਰਾਂ ਨੂੰ ਦੂਰ ਤੱਕ ਘੜੀਸਦੇ ਹੋਏ ਲੈ ਗਈ। ਹਾਦਸੇ ਵਿੱਚ ਮਾਨਸਾ ਦੇ ਅਮਰੀਕ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਉਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਮਾਨਸਾ ਦੇ ਡਾਕਟਰਾਂ ਵੱਲੋਂ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਸਕਾਰਪੀਓ ਸਵਾਰ ਮੌਕੇ ’ਤੇ ਫ਼ਰਾਰ ਹੋ ਗਏ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।