ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ ਵੱਲੋਂ ਖੂਨਦਾਨ ਕੈਂਪ 8 ਨੂੰ

ਪੰਜਾਬ

ਮੋਹਾਲੀ 3ਜਨਵਰੀ,ਬੋਲੇ ਪੰਜਾਬ ਬਿਊਰੋ :

ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ (ਰਜਿ:) ਦੀ ਅਹਿਮ ਮੀਟਿੰਗ ਅੱਜ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਅਤੇ ਪਰਮਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ,ਜਿਸ ਵਿੱਚ ਆਗਾਮੀ 8 ਜਨਵਰੀ ਨੂੰ 3 ਬੀ 2 -ਮਾਰਕੀਟ ਵਿਖੇ ਖੂਨਦਾਨ ਕੈਂਪ ਲਗਾਏ ਜਾਣ ਦਾ ਫੈਸਲਾ ਕੀਤਾ ਗਿਆ, ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਜਨਰਲ ਸਕੱਤਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਮਾਰਕੀਟ ਐਸੋਸੀਏਸ਼ਨ ਫੇਜ਼ 3 ਬੀ 2 ਮੋਹਾਲੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਦੇ ਮੁੱਖ ਮਹਿਮਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਣਗੇ ਜਦਕਿ ਪੀ.ਜੀ.ਆਈ. ਚੰਡੀਗੜ੍ਹ (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) ਦੀ ਟੀਮ ਵੱਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ, ਫੂਲਰਾਜ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਖੂਨਦਾਨ ਇੱਕ ਮਹਾਂ ਦਾਨ ਹੈ ਅਤੇ ਇੱਕ ਵਿਅਕਤੀ ਦੀ ਜਾਨ ਬਚਾਉਣ ਦੇ ਲਈ ਖੂਨ ਦੀ ਜਰੂਰਤ ਨੂੰ ਸਿਰਫ ਖੂਨ ਨਾਲ ਹੀ ਪੂਰਾ ਕੀਤਾ ਜਾ ਸਕਦਾ, ਇਸ ਲਈ ਸਭਨਾਂ ਨੂੰ ਖੁਦ ਪਹਿਲ ਕਦਮੀ ਕਰਦੇ ਹੋਏ ਇਸ ਖੂਨਦਾਨ ਕੈਂਪ ਵਿੱਚ ਸ਼ਾਮਿਲ ਹੋ ਕੇ ਖੂਨਦਾਨ ਕਰਨਾ ਚਾਹੀਦਾ ਹੈ। ਅੱਜ ਮੋਹਾਲੀ ਕਲਾ ਸੱਭਿਆਚਾਰ ਅਤੇ ਵੈਲਫੇਅਰ ਕਲੱਬ ਰਜਿਸਟਰਡ ਦੀ ਹੋਈ ਮੀਟਿੰਗ ਦੇ ਦੌਰਾਨ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ ਤੋਂ ਇਲਾਵਾ ਫੂਲਰਾਜ ਸਿੰਘ ,ਹਰਮਿੰਦਰ ਬਜਾਜ, ਮਾਰਕੀਟ ਐਸੋਸੀਏਸ਼ਨ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਸਮੇਤ ਵੱਡੀ ਗਿਣਤੀ ਵਿੱਚ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।