ਸੁਪਰੀਮ ਕੋਰਟ ਦਾ ਰਣਜੀਤ ਕਤਲ ਕੇਸ ‘ਚ ਰਾਮ ਰਹੀਮ ਨੂੰ ਨੋਟਿਸ ਬਰੀ ਕੀਤੇ ਜਾਣ ਖ਼ਿਲਾਫ਼ ਪਟੀਸ਼ਨ ਸਵੀਕਾਰ

ਚੰਡੀਗੜ੍ਹ

ਚੰਡੀਗੜ੍ਹ 3 ਜਨਵਰੀ ,ਬੋਲੇ ਪੰਜਾਬ ਬਿਊਰੋ :

ਡੇਰਾ ਪ੍ਰਬੰਧਕ ਰਣਜੀਤ ਦੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ। ਡੇਰੇ ਦੇ ਪ੍ਰਬੰਧਕ ਦਾ ਸਾਲ 2002 ਵਿੱਚ ਕਤਲ ਹੋ ਗਿਆ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਅਤੇ ਉਸਦੇ ਸਾਥੀਆਂ ਨੂੰ ਬਰੀ ਕਰ ਦਿੱਤਾ ਸੀ। ਸੀਜੇਆਈ ਬੈਂਚ ਨੇ ਇਹ ਮਾਮਲਾ ਸੁਣਵਾਈ ਲਈ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਨੂੰ ਸੌਂਪ ਦਿੱਤਾ ਹੈ ਰਣਜੀਤ ਦਾ 23 ਸਾਲ ਪਹਿਲਾਂ ਕਤਲ ਹੋਇਆ ਸੀ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 19 ਸਾਲਾਂ ਬਾਅਦ ਰਾਮ ਰਹੀਮ ਅਤੇ ਉਸ ਦੇ ਸਾਥੀਆਂ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਈ ਹੈ। ਇਸ ਦੇ ਖਿਲਾਫ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਗਿਆ, ਜਿੱਥੋਂ 3 ਸਾਲ ਬਾਅਦ ਉਸ ਨੂੰ ਬਰੀ ਕਰ ਦਿੱਤਾ ਗਿਆ।

ਦਰਅਸਲ, 2002 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਇੱਕ ਪੱਤਰ ਭੇਜਿਆ ਗਿਆ ਸੀ। ਇਸ ਵਿੱਚ ਡੇਰੇ ਵਿੱਚ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ। ਜਾਂਚ ਤੋਂ ਬਾਅਦ ਸੀਬੀਆਈ ਨੇ ਅਦਾਲਤ ਨੂੰ ਦੱਸਿਆ ਸੀ ਕਿ ਰਾਮ ਰਹੀਮ ਨੂੰ ਸ਼ੱਕ ਹੈ ਕਿ ਗੁਮਨਾਮ ਚਿੱਠੀ ਪਿੱਛੇ ਰਣਜੀਤ ਦਾ ਹੱਥ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।